ਪਟਿਆਲਾ (ਮਾਲਕ ਸਿੰਘ ਘੁੰਮਣ)
Sidhu’s statement after release ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਕਰਨਾਟਕ ਅਸੈਂਬਲੀ ਚੋਣਾਂ ਵਿਚ ਭੇਜ ਸਕਦੀ ਹੈ। ਸੂਤਰਾਂ ਮੁਤਾਬਕ ਸਿੱਧੂ ਦੀ ਨਵੀਂ ਸਿਆਸੀ ਭੂਮਿਕਾ ਬਾਰੇ ਫੈਸਲਾ ਲੈਣ ਨੂੰ ਲੈ ਕੇ ਪਾਰਟੀ ਦੀ ਸੂਬਾਈ ਇਕਾਈ ਭਾਵੇਂ ਕਿਸੇ ਕਾਹਲ ਵਿਚ ਨਹੀਂ ਹੈ ਪਰ ਕਾਂਗਰਸ ਹਾਈ ਕਮਾਨ ਵੱਲੋਂ ਆਪਣੇ ਇਸ ਤੇਜ਼-ਤਰਾਰ ਆਗੂ ਨੂੰ ਕਰਨਾਟਕ ਅਸੈਂਬਲੀ ਚੋਣਾਂ ਵਿਚ ਭਾਜਪਾ ਦੇ ਮੱਥੇ ਲਾਉਣ ਦੀਆਂ ਵਿਉਂਤਾਂ ਘੜੀਆਂ ਜਾਣ ਲੱਗੀਆਂ ਹਨ। ਜੇਲ੍ਹ ਵਿਚੋਂ ਰਿਹਾਈ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਭਾਜਪਾ ਤੇ ‘ਆਪ’ ’ਤੇ ਕਥਿਤ ਦੋਸਤਾਨਾ ਮੈਚ ਜ਼ਰੀਏ ਪੰਜਾਬੀਆਂ ਨੂੰ ਬਦਨਾਮ ਕਰਨ ਅਤੇ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਾਇਆ ਸੀ। ਸਿੱਧੂ ਅਗਲੇ ਕੁਝ ਦਿਨਾਂ ਵਿਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ’ਚ ਮਿਲ ਸਕਦੇ ਹਨ ਜਦਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਉਹ ਸੋਮਵਾਰ ਨੂੰ ਮਿਲਣਗੇ। ਸਿੱਧੂ ਦੀ ਭੂਮਿਕਾ ਬਾਰੇ ਭਲਕੇ ਚਰਚਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ ਨਾਲ ਸਬੰਧਤ ਕਈ ਸੀਨੀਅਰ ਆਗੂ ਸੂਰਤ ਕੋਰਟ ਵਿਚ ਰਾਹੁਲ ਗਾਂਧੀ ਦੇ ਨਾਲ ਮੌਜੂਦ ਰਹਿਣਗੇ।
also read : ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਫੈਸਲਾ ,ਜਲਦ ਹੀ ਹੋਵੇਗੀ ਵੱਡੀ ਸ਼ੁਰੂਆਤ
ਰਾਹੁਲ ਵੱਲੋਂ ਭਲਕੇ ਸੈਸ਼ਨ ਕੋਰਟ ਵਿਚ ਦੋ ਸਾਲ ਦੀ ਸਜ਼ਾ ਖ਼ਿਲਾਫ ਅਪੀਲ ਦਾਇਰ ਕੀਤੀ ਜਾਣੀ ਹੈ। ਕਾਂਗਰਸ ਪਾਰਟੀ ਨੇ ਇਸ ਸਾਲ ਜਨਵਰੀ ਵਿਚ ‘ਭਾਰਤ ਜੋੜੋ ਯਾਤਰਾ’ ਦੇ ਪੰਜਾਬ ਵਿਚਲੇ ਪੜਾਅ ਦੌਰਾਨ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਨੂੰ ਸੱਦਾ ਭੇਜਿਆ ਸੀ। ਡਾ. ਸਿੱਧੂ ਆਪਣੇ ਪਤੀ ਦੀ ਗੈਰਹਾਜ਼ਰੀ ਵਿਚ ਰਾਹੁਲ ਦੇ ਕਦਮ ਨਾਲ ਕਦਮ ਮਿਲਾ ਕੇ ਤੁਰੇ। ਉਧਰ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਪਣੇ ਤੇਜ਼ਤਰਾਰ ਤੇ ਲੋਕਾਂ ’ਚ ਹਰਮਨਪਿਆਰੇ ਆਗੂਆਂ ਨੂੰ ਇਕ ਮੰਚ ’ਤੇ ਲਿਆਉਣ ਲਈ ਕੰਮ ਕਰ ਰਹੀ ਹੈ।Sidhu’s statement after release
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਉਹ ਸਿੱਧੂ ਨੂੰ ਮਿਲਣ ਲਈ ਬੇਤਾਬ ਹਨ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਧੂ ਦੇ ਜਨਤਕ ਜੀਵਨ ਵਿਚ ਪਰਤਣ ਦੀ ਉਡੀਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਹੋਰਨਾਂ ਸੀਨੀਅਰ ਆਗੂਆਂ ਨਾਲ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਹਿੱਸਾ ਹੋਣਗੇ। ਉਧਰ ਸਿੱਧੂ ਦੇ ਇਕ ਕਰੀਬੀ ਨੇ ਕਿਹਾ ਕਿ ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਦਾ ਅਧੂਰਾ ਏਜੰਡਾ ਉਨ੍ਹਾਂ ਦੀ ਤਰਜੀਹੀ ਸੂਚੀ ਵਿਚ ਸ਼ਾਮਲ ਹੈ ਅਤੇ ਸਿੱਧੂ ਪੰਜਾਬ ਦੀ ਸਿਆਸਤ ’ਚ ਸਰਗਰਮ ਰਹਿਣਗੇ। ਸਿੱਧੂ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵੀ ਮਿਲਣਗੇ।Sidhu’s statement after release