ਅੰਮ੍ਰਿਤਸਰ, 30 ਜਨਵਰੀ 2024– ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲਿ੍ਹਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤਾ ਚਾਵਲਾ ਵਲੋ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ।
ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਮਹਾਤਮਾ ਗਾਂਧੀ ਜੀ ਵਲੋ ਦਰਸਾਏ ਗਏ ਰਸਤੇ ਤੋ ਸੇਧ ਲੈਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ। ਇਸ ਮੌਕੇ ਹੋਰ ਅਧਿਕਾਰੀਆਂ ਵੱਲੋਂ ਮਹਾਤਮਾ ਗਾਂਧੀ ਜੀ ਦੀ ਫੋਟੋ ਤੇ ਫੁੱਲ ਮਲਾਵਾਂ ਵੀ ਅਰਪਿਤ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਦਫਤਰ ਡਿਪਟੀ ਕਮਿਸ਼ਨਰ ਵਿੱਚ ਕੰਮ ਕਰਦੇ ਕਰਮਚਾਰੀ ਵੀ ਹਾਜ਼ਰ ਸਨ।