Singer Kulwinder Billa
ਪੰਜਾਬੀ ਸੰਗੀਤ ਜਗਤ ਦੇ ਨਾਲ-ਨਾਲ ਫਿਲਮ ਇੰਡਸਟਰੀ ‘ਚ ਮੱਲਾਂ ਮਾਰਨ ਵਾਲੇ ਗਾਇਕ ਕੁਲਵਿੰਦਰ ਬਿੱਲਾ ਹਮੇਸ਼ਾ ਹੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ‘ਚ ਰਹਿੰਦੇ ਹਨ। ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ ‘ਚ ਬਹੁਤ ਵਧੀਆ ਪਛਾਣ ਰੱਖਦੇ ਹਨ। ਕੁਲਵਿੰਦਰ ਬਿੱਲਾ ਦਾ ਨਾਂ ਪੰਜਾਬ ਅਜੋਕੇ ਗਾਇਕਾਂ ‘ਚ ਆਉਂਦਾ ਹੈ। ਉਨ੍ਹਾਂ ਦੇ ਹਰੇਕ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ।
ਹਾਲ ਹੀ ‘ਚ ਕੁਲਵਿੰਦਰ ਬਿੱਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੇ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਕੁਲਵਿੰਦਰ ਬਿੱਲਾ ਨੇ ਪੰਜਾਬੀ ਲੁੱਕ ‘ਚ ਆਪਣੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵੀ ਕੁਲਵਿੰਦਰ ਬਿੱਲਾ ਕਈ ਅਜਿਹੀਆਂ ਤਸਵੀਰਾਂ ਸਾੰਝੀਆਂ ਕਰ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਕੁਲਵਿੰਦਰ ਬਿੱਲਾ ਦੇ ਪਰਿਵਾਰ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਕ ਤਸਵੀਰ ਉਦੋਂ ਦੀ ਹੈ, ਜਦੋਂ ਉਨ੍ਹਾਂ ਨੇ ਆਪਣੇ ਲਾਡਲੇ ਪੁੱਤਰ ਜਿੰਦ ਸਿੰਘ ਜੱਸੜ ਦੀ ਪਹਿਲੀ ਝਲਕ ਫੈਨਜ਼ ਨਾਲ ਸਾਂਝੀ ਕੀਤੀ ਸੀ। ਇਸ ਤੋਂ ਇਲਾਵਾ ਇਕ ਹੋਰ ਤਸਵੀਰ ਹੈ, ਜਿਸ ‘ਚ ਉਹ ਆਪਣੀ ਪਤਨੀ, ਪੁੱਤਰ ਤੇ ਧੀ ਨਾਲ ਕੇਕ ਕੱਟਦੇ ਨਜ਼ਰ ਆ ਰਹੇ ਹਨ। ਪਰਿਵਾਰ ਨਾਲ ਇਨ੍ਹਾਂ ਕਿਊਟ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
READ ALSO:ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ ਸਬੰਧੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ
ਇਨ੍ਹਾਂ ਤਸਵੀਰ ‘ਤੇ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਦੱਸ ਦੇਈਏ ਕਿ ਪਿਛਲੇ ਸਾਲ ਯਾਨੀਕਿ 2023 ‘ਚ ਕੁਲਵਿੰਦਰ ਬਿੱਲਾ ਦੇ ਘਰ ਪੁੱਤਰ ਦਾ ਜਨਮ ਹੋਇਆ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਤਸਵੀਰ ਸ਼ੇਅਰ ਕਰ ਦਿੱਤੀ ਸੀ। ਕੁਲਵਿੰਦਰ ਬਿੱਲਾ ਨੇ ਆਪਣੇ ਨਵਜੰਮੇ ਪੁੱਤਰ ਦੇ ਚਿਹਰੇ ਦੇ ਨਾਲ ਉਸ ਦੇ ਨਾਂ ਦਾ ਵੀ ਖੁਲਾਸਾ ਕੀਤਾ ਸੀ।
Singer Kulwinder Billa