Thursday, January 9, 2025

ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Date:

ਲੁਧਿਆਣਾ, 13 ਮਈ:
ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (79)ਜਿਨ੍ਹਾਂ ਦਾ 11 ਮਈ ਸਵੇਰੇ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
ਵੱਡੀ ਗਿਣਤੀ ਵਿੱਚ ਦੇਸ਼ ਬਦੇਸ਼ ਤੋਂ ਜੁੜੇ ਕਦਰਦਾਨਾਂ, ਪਾਠਕਾਂ, ਲੇਖਕਾਂ ਕੇ ਰਿਸ਼ਤੇਦਾਰਾਂ ਵੱਲੋਂ ਨਮ ਅੱਖਾਂ ਨਾਲ ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਮਰਹੂਮ ਸ਼ਾਇਰ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।
ਉੱਘੇ ਪੰਜਾਬੀ ਲੇਖਕ ਅਤੇ ਕਵੀ ਸੁਰਜੀਤ ਪਾਤਰ ਦੇ ਪੰਜ ਭੂਤਕ ਸਰੀਰ ਨੂੰ ਲੈ ਕੇ ਅੰਤਿਮ ਯਾਤਰਾ ਉਨ੍ਹਾਂ ਦੇ ਲੁਧਿਆਣਾ ਦੇ ਆਸ਼ਾ ਪੁਰੀ ਸਥਿਤ ਨਿਵਾਸ ਸਥਾਨ ਤੋਂ ਚੱਲੀ ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਾਕ-ਸਨੇਹੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੇਖਕ ਭਾਈਚਾਰਾ ਅਤੇ ਸਾਹਿਤ ਪ੍ਰੇਮੀ ਸ਼ਾਮਲ ਸਨ।

ਸ਼ਮਸ਼ਾਨ ਘਾਟ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਪੂਰੇ ਸਰਕਾਰੀ ਸਨਮਾਨਾਂ ਨਾਲ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ ਗਈ ਤੇ ਹਵਾਈ ਫਾਇਰ ਕੀਤੇ ਗਏ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰਜੀਤ ਪਾਤਰ ਦੇ ਪੰਜ ਭੂਤਕ ਸਰੀਰ ਦੇ ਚਰਨਾਂ ਵਿੱਚ ਪੁਸ਼ਪ ਚੱਕਰ ਰੱਖਿਆ ਗਿਆ ਅਤੇ ਦੋਸ਼ਾਲਾ ਭੇਂਟ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ ਡੀ ਸੀ (ਜਨਰਲ) ਮੇਜਰ ਅਮਿਤ ਸਰੀਨ, ਡਾਇਰੈਕਟਰ ਟੂਰਿਜਮ ਤੇ ਸੱਭਿਆਚਾਰਕ ਮਾਮਲੇ ਨੀਰੂ ਕਤਿਆਲ ਆਈ ਏ ਐੱਸ ਨੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ।

ਮਰਹੂਮ ਸ਼ਾਇਰ ਸੁਰਜੀਤ ਪਾਤਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਅੰਕੁਰ ਸਿੰਘ ਪਾਤਰ ਅਤੇ ਮਨਰਾਜ ਸਿੰਘ ਪਾਤਰ ਨੇ ਦਿੱਤੀ। ਇਸ ਮੌਕੇ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ਪਾਤਰ ਤੇ ਸਾਕ-ਸਬੰਧੀ ਵੀ ਹਾਜ਼ਰੀ ਸਨ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਮਨਜੀਤ ਸਿੰਘ ਜੀ ਵੱਲੋਂ ਅੰਤਿਮ ਅਰਦਾਸ ਕੀਤੀ ਗਈ।

ਇਸ ਮੌਕੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਮੁਹੰਮਦ ਸਦੀਕ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ, ਤਰੁਣਪ੍ਰੀਤ ਸਿੰਘ ਸੌਂਦ, ਕੁਲਵੰਤ ਸਿੰਘ ਸਿੱਧੂ, ਸਾਬਕਾ ਐਮਪੀ ਜਗਮੀਤ ਸਿੰਘ ਬਰਾੜ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ, ਕ੍ਰਿਸ਼ਨ ਕੁਮਾਰ ਬਾਵਾ ਤੇ ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਪਰਾਂ, ਸਤਿਬੀਰ ਸਿੰਘ ਸਿੱਧੂ, ਉੱਘੇ ਸਿੱਖਿਆ ਸਾਸ਼ਤਰੀ ਪਦਮ ਭੂਸ਼ਣ ਸਰਦਾਰਾ ਸਿੰਘ ਜੌਹਲ, ਪੀਏਯੂ ਦੇ ਵਾਈਸ ਚਾਂਸਲਰ ਸਤਿਬੀਰ  ਸਿੰਘ ਗੋਸਲ, ਸਾਹਿਤ ਜਗਤ ਦੀਆਂ ਨਾਮੀ ਸਖਸ਼ੀਅਤਾਂ ਵਿੱਚੋਂ ਹਰਜਿੰਦਰ ਸਿੰਘ ਥਿੰਦ ਰੇਡੀਓ ਰੈੱਡ ਐੱਫ ਐੱਮ ਸਰੀ ਕੈਨੇਡਾ, ਬਲਦੇਵ ਸਿੰਘ ਸੜਕਨਾਮਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ ਸਰਬਜੀਤ ਸਿੰਘ, ਸ਼ਮਸ਼ੇਰ ਸਿੰਘ ਸੰਧੂ, ਪ੍ਰੋ ਰਵਿੰਦਰ ਭੱਠਲ, ਡਾ. ਗੁਰਇਕਬਾਲ ਸਿੰਘ, ਅਸ਼ਵਨੀ ਚੈਟਲੇ, ਗੁਰਚਰਨ ਕੌਰ ਕੋਚਰ, ਡਾ. ਦੇਵਿੰਦਰ ਦਿਲਰੂਪ,ਤ੍ਰੈਲੋਚਨ ਲੋਚੀ, ਕਿਰਪਾਲ ਕਜ਼ਾਕ, ਡਾ ਸੁਖਦੇਵ ਸਿੰਘ ਸਿਰਸਾ, ਡਾ ਸੁਰਜੀਤ ਸਿੰਘ ਪਟਿਆਲਾ, ਅਮਰਜੀਤ ਗਰੇਵਾਲ, ਸਵਰਨਜੀਤ ਸਵੀ, ਪ੍ਰੋ. ਜਗਮੋਹਨ ਸਿੰਘ , ਸੁਰਿੰਦਰ ਗੀਤ, ਡਾ. ਦੀਪਕ ਮਨਮੋਹਨ ਸਿੰਘ, ਦਰਸ਼ਨ ਬੁੱਟਰ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ,ਸੁਸ਼ੀਲ ਦੋਸਾਂਝ ਜਨਰਲ ਸਕੱਤਰ, ਡਾ ਸਵਰਾਜਬੀਰ, ਪੰਜਾਬੀ ਜਾਗਰਣ ਦੇ ਸੰਪਾਦਕ ਵਰਿੰਦਰ ਵਾਲੀਆ, ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਅਰਵਿੰਦਰ ਕੌਰ ਜੌਹਲ, ਅਜੀਤ ਦੇ ਕਾਰਜਕਾਰੀ ਸੰਪਾਦਕ ਸਤਨਾਮ ਮਾਣਕ, ਪੰਜਾਬ ਕਲਾ ਪਰਿਸ਼ਦ ਤੋਂ ਪ੍ਰੋ ਯੋਗਰਾਜ ਅੰਗਰੀਸ਼, ਕੇਵਲ ਧਾਲੀਵਾਲ, ਦੀਵਾਨ ਮਾਨਾ, ਡਾ ਨਿਰਮਲ ਜੌੜਾ, ਦੇਸ਼ ਭਗਤ ਯਾਦਗਾਰ ਹਾਲ ਤੋਂ ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਤੂਰ, ਤੇਜ ਪ੍ਰਤਾਪ ਸਿੰਘ ਸੰਧੂ, ਦੀਪਕ ਸ਼ਰਮਾ ਚਨਾਰਥਲ, ਐਡਵੋਕੇਟ ਹਰਪ੍ਰੀਤ ਸੰਧੂ, ਰਵਿੰਦਰ ਰੰਗੂਵਾਲ, ਨਿੰਦਰ ਘੁਗਿਆਣਵੀ, ਡਾ. ਬਲਵਿੰਦਰ ਸਿੰਘ ਲੱਖੇਵਾਲੀ, ਪੰਜਾਬੀ ਸੰਗੀਤ ਜਗਤ ਵਿੱਚੋਂ ਅਮਰ ਨੂਰੀ, ਇਰਸ਼ਾਦ ਕਾਮਿਲ, ਪੰਮੀ ਬਾਈ, ਜੀ ਐੱਸ ਪੀਟਰ, ਗੁਰਪ੍ਰੀਤ ਘੁੱਗੀ, ਜਸਵੰਤ ਸੰਦੀਲਾ, ਡਾ. ਵੀਰ ਸੁਖਵੰਤ, ਦੇਬੀ ਮਕਸੂਸਪੁਰੀ, ਤੇਜਵੰਤ ਕਿੱਟੂ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...