Sunday, January 19, 2025

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

ਚੰਡੀਗੜ੍ਹ, 3 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ, ਨੇੜੇ ਭਗਤ ਨਾਮ ਦੇਵ ਜੀ ਗੁਰਦੁਆਰਾ, ਤਰਨਤਾਰਨ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ ‘ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...