Snowfall Rain Fog Alert
ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐਨਸੀਆਰ ਸਮੇਤ ਯੂਪੀ ਅਤੇ ਬਿਹਾਰ ਵਿੱਚ ਠੰਢ ਦੇ ਨਾਲ-ਨਾਲ ਬਰਸਾਤ ਦਾ ਮੌਸਮ ਵੀ ਸ਼ੁਰੂ ਹੋ ਗਿਆ ਹੈ। ਕੱਲ੍ਹ ਤੋਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਨੋਇਡਾ, ਗਾਜ਼ੀਆਬਾਦ ਸਮੇਤ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ।
ਮੋਗਾ, ਰੋਪੜ, ਚਮਕੌਰ ਸਾਹਿਬ, ਮੋਰਿੰਡਾ ਅਤੇ ਪੁਆਧ ਦੇ ਖੇਤਰ ਵਿੱਚ ਭਾਰੀ ਗੜ੍ਹੇਮਾਰੀ ਵੀ ਹੋਈ ਹੈ। ਗੜ੍ਹੇਮਾਰੀ ਕਾਰਨ ਪੁਆਧੀ ਇਲਾਕੇ ਵਿੱਚ ਬਰਫ਼ ਦੀ ਚਿੱਟੀ ਚਾਦਰ ਵਿਛ ਗਈ। ਮੀਂਹ ਅਤੇ ਗੜ੍ਹੇਮਾਰੀ ਦੇ ਨਾਲ ਤੇਜ਼ ਹਵਾਵਾਂ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਉਧਰ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਅੱਜ ਪਹਿਲੀ ਫਰਵਰੀ ਨੂੰ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 4 ਫਰਵਰੀ ਤੱਕ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਅੱਜ ਸਭ ਤੋਂ ਠੰਢਾ ਸ਼ਹਿਰ ਬਠਿੰਡਾ ਰਿਹਾ, ਜਿੱਥੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਪਟਿਆਲਾ ਤੇ ਰੋਪੜ ਵਿੱਚ ਇਕ ਐੱਮਐੱਮ ਮੀਂਹ ਪਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 0.7 ਐੱਮਐੱਮ, ਲੁਧਿਆਣਾ ਵਿੱਚ ਤਿੰਨ ਐੱਮਐੱਮ, ਬਠਿੰਡਾ ਵਿੱਚ ਦੋ ਐੱਮਐੱਮ, ਫਰੀਦਕੋਟ ਵਿੱਚ 1.2 ਐੱਮਐੱਮ, ਗੁਰਦਾਸਪੁਰ ਵਿੱਚ 1.8 ਐੱਮਐੱਮ ਅਤੇ ਮੋਗਾ ਵਿੱਚ 2.5 ਐੱਮਐੱਮ ਮੀਂਹ ਪਿਆ ਹੈ।
ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ‘ਚ ਬੁੱਧਵਾਰ ਨੂੰ ਹੋਈ ਬਰਫਬਾਰੀ ਕਾਰਨ ਦਿੱਲੀ-ਐੱਨ.ਸੀ.ਆਰ., ਯੂ.ਪੀ. ਸਮੇਤ ਉੱਤਰੀ ਭਾਰਤ ‘ਚ ਠੰਡ ਫਿਰ ਵਧ ਗਈ ਹੈ। ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਪਏ ਮੀਂਹ ਨੇ ਖਿੱਤੇ ਵਿੱਚ ਠੰਢ ਵਧਾ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਫਰਵਰੀ ਵਿੱਚ ਦੇਸ਼ ਭਰ ਵਿੱਚ ਆਮ ਨਾਲੋਂ ਵੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ 31 ਜਨਵਰੀ ਅਤੇ 1 ਫਰਵਰੀ ਨੂੰ ਪੰਜ ਜ਼ਿਲ੍ਹਿਆਂ ਸ਼ਿਮਲਾ, ਕੁੱਲੂ, ਚੰਬਾ, ਕਿਨੌਰ ਅਤੇ ਲਾਹੌਲ ਅਤੇ ਸਪਿਤੀ ਵਿੱਚ ਭਾਰੀ ਬਰਫ਼ਬਾਰੀ ਅਤੇ ਮੀਂਹ ਦੀ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ।
READ ALSO:ਬਜਟ ਤੋਂ ਪਹਿਲਾਂ ਮਹਿੰਗਾਈ ਦੀ ਮਾਰ, LPG ਗੈਸ ਸਿਲੰਡਰ ਹੋਇਆ ਮਹਿੰਗਾ
ਉੱਤਰੀ ਭਾਰਤ ’ਚ ਦਸੰਬਰ ਅਤੇ ਜਨਵਰੀ ’ਚ ਸੋਕਾ ਪਏ ਰਹਿਣ ਮਗਰੋਂ ਹੁਣ ਫਰਵਰੀ ਮਹੀਨੇ ’ਚ ਖ਼ਿੱਤੇ ਅੰਦਰ ਭਰਵੇਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ’ਚ ਫਰਵਰੀ ਮਹੀਨੇ ਆਮ ਤੋਂ ਲੈ ਕੇ ਉਸ ਤੋਂ ਵਧ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੁੰਜਯ ਮੋਹਪਾਤਰਾ ਨੇ ਕਿਹਾ ਕਿ ਜਨਵਰੀ ’ਚ ਉੱਤਰ-ਪੱਛਮੀ ਭਾਰਤ ’ਚ ਸਿਰਫ਼ 3.1 ਐੱਮਐੱਮ ਵਰਖਾ ਰਿਕਾਰਡ ਕੀਤੀ ਗਈ ਜੋ 1901 ਤੋਂ ਬਾਅਦ ਦੂਜੀ ਵਾਰ ਸਭ ਤੋਂ ਘੱਟ ਮੀਂਹ ਪਿਆ ਹੈ।
Snowfall Rain Fog Alert