Sunday, January 5, 2025

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ – ਡਿਪਟੀ ਕਮਿਸ਼ਨਰ

Date:

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ

ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ ਕੁੱਲ 1,74,021 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 1,29,053 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋਂ ਕੁੱਲ 40,915 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ ਕੁੱਲ 43,932 ਮੀਟ੍ਰਿਕ ਟਨ, ਪਨਸਪ ਵੱਲੋਂ ਕੁੱਲ 25,022 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ ਕੁੱਲ 18,846 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਫ਼ਰਮ ਵੱਲੋਂ ਕੁੱਲ 338 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਦੀ ਫ਼ਸਲ ਸਮੇਂ-ਸਿਰ ਖਰੀਦੀ ਜਾ ਸਕੇ।

 ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

Share post:

Subscribe

spot_imgspot_img

Popular

More like this
Related