Sunday, January 5, 2025

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ

Date:

ਚੰਡੀਗੜ੍ਹ, 20 ਜੁਲਾਈ  


ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ।SOCIAL ORGANISATIONS


ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿਚ ਪੈਦਾ ਹੋਏ ਹਾਲਾਤ ਉਤੇ ਉਨ੍ਹਾਂ ਨੇ ਨਿੱਜੀ ਤੌਰ ਉਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ। ALSO READ: ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ

ALSO READ : ਨਸ਼ਿਆਂ ਖ਼ਿਲਾਫ ਕੇਂਦਰੀ ਗ੍ਰਹਿ ਮੰਤਰੀ ਦੀ ਪੰਜਾਬ ਸਮੇਤ 9 ਰਾਜਾਂ ਨਾਲ ਮੀਟਿੰਗ


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ। SOCIAL ORGANISATIONS


ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।  SOCIAL ORGANISATIONS

—————_______________________________________________

Share post:

Subscribe

spot_imgspot_img

Popular

More like this
Related

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦੇਵੀਗੜ੍ਹ/ ਸਨੌਰ/ਪਟਿਆਲਾ, 5 ਜਨਵਰੀ:ਪੰਜਾਬ ਦੇ ਸਾਬਕਾ ਮੰਤਰੀ ਅਜਾਇਬ ਸਿੰਘ...

ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਜਨਵਰੀ ਸੂਬੇ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ...