Wednesday, January 22, 2025

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Date:

ਚੰਡੀਗੜ੍ਹ, 22 ਜਨਵਰੀ:

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।