ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 04 ਦਸੰਬਰ  ( ) :-

ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ   ਰੂਬਰੂ ਹੋਕੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ।

        ਸ. ਕੁਲਤਾਰ ਸੰਧਵਾਂ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਜਿੱਥੇ ਸਰਕਾਰ ਵੱਲੋਂ ਸਿਖਿਆ, ਵਿਕਾਸ ਅਤੇ ਸਿਹਤ ਦੇ ਖੇਤਰ ਵਿੱਚ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ। ਉਥੇ ਉਨ੍ਹਾਂ ਨੂੰ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਨੂੰ ਸਰਕਾਰੀ ਕੰਮ ਕਾਜ ਵਿੱਚ ਦਰਪੇਸ਼ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਆਪਣੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੰਬੰਧੀ ਉਨ੍ਹਾਂ ਕੋਲ ਆਏ ਹਨ। ਜਿਸ ਨੂੰ ਸਬੰਧਿਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ।

ਇਸ ਉਪਰੰਤ ਸ. ਸੰਧਵਾਂ ਪਿੰਡ ਫਿੱਡੇ ਕਲਾਂ ਵਿਖੇ ਧਾਰਮਿਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਕੇ ਨਗਰ ਨਿਵਾਸੀਆਂ ਦੇ  ਸਨਮੁੱਖ ਹੋਏ ।ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਦੀ ਮੰਗ ਅਨੁਸਾਰ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਸ.ਮਨਪ੍ਰੀਤ ਸਿੰਘ ਧਾਲੀਵਾਲ ਸਰਪੰਚ ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ ਫੌਜੀ ਫਿੱਡੇ ਕਲਾਂ, ਇਕਬਾਲ ਸਿੰਘ, ਬਲਜੀਤ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।