Thursday, December 26, 2024

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ

Date:

Speaker Kultar Singh Sandhwan:

ਚੰਡੀਗੜ੍ਹ, 5 ਅਕਤੂਬਰ:

ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ‘ਤੇ ਜ਼ੋਰ ਦਿੱਤਾ ਹੈ।

ਘਾਨਾ ਵਿਖੇ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਦੌਰਾਨ ਸਪੀਕਰ ਨੇ ਕਿਹਾ ਕਿ ਕੁੱਝ ਮੁੱਦਿਆਂ ਨੂੰ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਗਿਆ ਹੈ। ਕਿਸੇ ਦੇਸ਼ ਦਾ ਨਾਂ ਲਏ ਬਗੈਰ ਉਨ੍ਹਾਂ ਕਿਹਾ ਕਿ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਨਾਲ ਇਸ ਰੁਝਾਨ ਨੂੰ ਸ਼ੁਰੂ ਵਿੱਚ ਹੀ ਠੱਲ੍ਹ ਪਾਉਣੀ ਚਾਹੀਦੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਗੈਰ-ਵਾਜਬ ਮੁੱਦੇ ਸਹਿਹੋਂਦ ਦੇ ਅਨੁਕੂਲ ਮਾਹੌਲ ਵਿਚ ਰੁਕਾਵਟ ਪੈਦਾ ਕਰਦੇ ਹਨ। Speaker Kultar Singh Sandhwan:

ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਦਵਾਈ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, 4 ਦੀ ਮੌਤ

ਸਪੀਕਰ ਨੇ ਅੱਗੇ ਕਿਹਾ ਕਿ ਪੂਰੀ ਦੁਨੀਆਂ ਵਾਤਾਵਰਣ ਦੇ ਪੱਖ ਤੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਸੀਂ (ਰਾਸ਼ਟਰਮੰਡਲ ਦੇਸ਼) ਮਿਲ ਕੇ ਸਾਰਿਆਂ ਲਈ ਸਥਾਈ ਵਾਤਾਵਰਣ ਸਿਰਜਣ ਵਾਸਤੇ ਸਮਾਜ ਵਿੱਚ ਬਦਲਾਅ ਲਿਆ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਮੋਹਰੀ ਭੂਮਿਕਾ ਨਿਭਾਉਣ ਦਾ ਜ਼ਿੰਮਾ ਵਿਕਸਤ ਦੇਸ਼ਾਂ ਦੇ ਸਿਰ ਹੈ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਵੀ ਕੀਤੀ।

ਜ਼ਿਕਰਯੋਗ ਹੈ ਕਿ ਸਾਲਾਨਾ ਸਮਾਗਮ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਵਿਸ਼ਵ ਰਾਜਨੀਤਿਕ ਮੁੱਦਿਆਂ ‘ਤੇ ਚਰਚਾ ਕਰਨ ਅਤੇ ਇਸ ‘ਤੇ ਸਹਿਮਤੀ ਬਣਾਉਣ ਲਈ ਰਾਸ਼ਟਰਮੰਡਲ ਦੇਸ਼ਾਂ ਦੇ ਸੰਸਦ ਮੈਂਬਰਾਂ ਨੂੰ ਇੱਕ ਮੰਚ ‘ਤੇ ਇੱਕਠਾ ਕਰਦਾ ਹੈ। ਦੱਸਣਯੋਗ ਹੈ ਕਿ ਕੈਨੇਡਾ ਪਹਿਲੀ ਵਾਰ 1931 ਵਿੱਚ ਬ੍ਰਿਟਿਸ਼ ਕਾਮਨਵੈਲਥ ਵਿੱਚ ਇੱਕ ਸੁਤੰਤਰ ਰਾਜ ਵਜੋਂ ਸ਼ਾਮਲ ਹੋਇਆ ਸੀ। Speaker Kultar Singh Sandhwan:

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...