ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਦੇ ਵੋਟਰਾਂ ਦਾ ਧੰਨਵਾਦ ਕੀਤਾ

ਫਰੀਦਕੋਟ 11 ਜੂਨ () ਲੋਕ ਸਭਾ ਚੋਣਾਂ 2024 ਦੌਰਾਨ ਫ਼ਰੀਦਕੋਟ ਦੇ ਪਿੰਡ ਚੱਕ ਕਲਿਆਣ ਵਾਸੀਆ ਵੱਲੋਂ ਆਮ ਆਦਮੀ ਪਾਰਟੀ ਦਾ ਸਮਰੱਥਨ ਕਰਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੁਦ ਪਿੰਡ ਪਹੁੰਚ ਕੇ ਵੋਟਰਾਂ ਦਾ ਧੰਨਵਾਦ ਕੀਤਾ ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਜੋ ਆਮ ਆਦਮੀ ਪਾਰਟੀ ਦਾ ਸਾਥ ਦੇ ਕੇ ਪਾਰਟੀ ਪ੍ਰਤੀ ਆਪਣਾ ਜੋ ਵਿਸ਼ਵਾਸ਼ ਪ੍ਰਗਟਾਇਆ ਹੈ, ਇਸ ਦੇ ਲਈ ਉਹ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਖੜ੍ਹੀ ਹੈ ਅਤੇ ਅੱਗੇ ਵੀ ਹਮੇਸ਼ਾ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਪਾਰਟੀ ਵੱਲੋਂ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਇਲਾਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ । 

ਲੋਕਾਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ ਜੋ ਇਸ ਖਿੱਤੇ ਵਿੱਚ ਕੰਮ ਕਰਵਾਏ ਗਏ ਹਨ, ਉਹ ਲੋਕਾਂ ਦੀ ਸਹਿਮਤੀ ਅਤੇ ਉਮੀਦਾਂ ਦੇ ਮੱਦੇਨਜ਼ਰ ਹੀ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਪਣਾ ਭਰੋਸਾ ਜਤਾਇਆ ਹੈ ਅਤੇ ਇਸ ਭਰੋਸੇ ਨੂੰ ਬਰਕਰਾਰ ਰੱਖਣ ਲਈ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਵੀ ਵਾਅਦਾ-ਖਿਲਾਫੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਖਿੱਤੇ ਲਈ ਕੀਤੇ ਗਏ ਵਾਅਦੇ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਹਰ ਰੁਕੇ ਹੋਏ ਕੰਮ ਤੇ ਸਰਕਾਰ ਦੀ ਨਜ਼ਰ ਹੈ ਅਤੇ ਸਾਰੇ ਹੀ ਲੋਕ ਪੱਖੀ ਕੰਮਾਂ ਨੂੰ ਜਲਦ ਤੋਂ ਜਲਦ ਨੇਪੜੇ ਚੜਾਉਣ ਦੇ ਵਸੀਲੇ ਕੀਤੇ ਜਾ ਰਹੇ ਹਨ।

 ਉਨ੍ਹਾਂ ਮੁੜ ਦੁਹਰਾਇਆ ਕਿ ਵਿਕਾਸ ਦੇ ਕੰਮਾਂ ਜਿੰਨਾਂ ਵਿੱਚ ਸੜਕਾਂ, ਗਲੀਆਂ, ਨਾਲੀਆਂ ਤੋਂ ਇਲਾਵਾਂ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਵੀ ਸਰਕਾਰ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਲਈ ਲਗਾਤਾਰ ਰਾਤ ਬਰਾਤੇ ਬਿਜਲੀ ਮੁਹੱਈਆ ਕਰਵਾਉਣ ਦੀ ਜਗ੍ਹਾ ਦਿਨ ਵੇਲੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮ ਨਿਰਵਿਘਨ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

[wpadcenter_ad id='4448' align='none']