Friday, January 10, 2025

ਸਪੀਕਰ ਸੰਧਵਾਂ ਨੇ ਪਿੰਡ ਨੰਗਲ ਵਿਖੇ 14 ਲਾਭਪਾਤਰੀਆਂ ਨੂੰ ਪਲਾਟ ਅਲਾਟ ਕੀਤੇ

Date:

ਕੋਟਕਪੂਰਾ 19 ਫ਼ਰਵਰੀ,2024

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਨੰਗਲ ਵਿਖੇ 14 ਲਾਭਪਾਤਰੀਆਂ ਨੂੰ ਪੰਜਾਬ ਵਿਲੇਜ਼ ਕਾਮਨ ਲੈਂਡਜ (ਰੈਗੂਲੇਸ਼ਨ ) ਐਕਟ ਤਹਿਤ ਪਲਾਟ ਅਲਾਟ ਕੀਤੇ ਗਏ ਉਨ੍ਹਾਂ ਦੱਸਿਆ ਕਿ ਜਿਸ ਲਾਭਪਾਤਰੀ ਨੂੰ ਪਲਾਟ ਅਲਾਟ ਕੀਤਾ ਗਿਆ ਹੈ ਉਸ ਨੂੰ ਤਿੰਨ ਸਾਲ ਦੇ ਅੰਦਰ ਅੰਦਰ ਮਕਾਨ ਦੀ ਉਸਾਰੀ ਕਰਨੀ ਹੋਵੇਗੀ। ਜੇਕਰ ਅਲਾਟਮੈਂਟ ਦੀ ਮਿਤੀ ਤੋਂ ਤਿੰਨ ਸਾਲ ਦੇ ਅੰਦਰ ਅੰਦਰ ਉਹ ਮਕਾਨ ਦੀ ਉਸਾਰੀ ਨਹੀਂ ਕਰਦਾ ਤਾਂ ਉਸ ਨੂੰ ਦਿੱਤਾ ਗਿਆ ਪਲਾਟ ਮੁੜ ਵਾਪਸ ਲੈ ਲਿਆ ਜਾਵੇਗਾ।ਸ. ਸੰਧਵਾਂ ਨੇ ਕਿਹਾ ਕਿ ਜਿਸ ਲਾਭਪਾਤਰੀ ਨੂੰ ਇਸ ਸਕੀਮ ਅਧੀਨ ਪਲਾਟ ਦਿੱਤਾ ਗਿਆ ਹੈ, ਉਹ ਉਸ ਪਲਾਟ ਨੂੰ ਅੱਗੇ ਵੇਚ ਜਾਂ ਬਦਲ ਨਹੀਂ ਸਕੇਗਾ ਅਤੇ ਨਾਂ ਹੀ ਅੱਗੇ ਕਿਸੇ ਨੂੰ ਗਹਿਣੇ ਆਦਿ ਤੇ ਦੇਵੇਗਾ। ਪਰੰਤੂ ਮਕਾਨ ਉਸਾਰੀ ਦੇ ਲਈ ਕਰਜਾ ਲੈਣ ਲਈ ਉਸ ਨੂੰ ਇਹ ਪਲਾਟ ਗਹਿਣੇ ਕਰਨ ਦੀ ਇਜਾਜ਼ਤ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਕੰਮ ਅੱਗੇ ਵੀ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੋ ਵੀ ਸੇਵਾਵਾਂ ਸਰਕਾਰ ਨੇ ਆਮ ਲੋਕਾਂ ਨੂੰ ਦੇਣੀਆਂ ਹਨ, ਉਸ ਲਈ ਸਰਕਾਰ ਵਚਨਬੱਧ ਹੈ ਅਤੇ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੇ ਹੀ ਬਣਾਈ ਹੈ।ਉਨ੍ਹਾਂ ਕਿਹਾ ਕਿ ਹੁਣ ਆਮ ਘਰਾਂ ਦੇ ਬੱਚੇ ਬਿਨਾਂ ਕਿਸੇ ਰਿਸ਼ਵਤ ਦੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਵਰਗੇ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਤਹਿਤ ਸਰਕਾਰੀ ਨੁਮਾਇੰਦੇ ਉਨ੍ਹਾਂ ਦੇ ਘਰਾਂ ਤੱਕ ਆ ਕੇ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟਸੁਖਵੰਤ ਸਿੰਘ ਸਰਾਂ ਪੱਕਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਫਰੀਦਕੋਟਜਸਵੀਰ ਸਿੰਘ ਜੱਸਾ ਸਿੱਧੂ ਵਾਈਸ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ ਫਰੀਦਕੋਟਬੱਬੂ ਸੇਖੋਂ,ਯਾਦਵਿੰਦਰ ਸਿੰਘ ਯਾਦੂ ਸਮੇਤ ਹੋਰ ਅਧਿਕਾਰੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ

ਬਰਨਾਲਾ, 10 ਜਨਵਰੀ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ 'ਗੋਲਡਨ ਆਵਰ' ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।      ਸਿਵਲ ਸਰਜਨ ਨੇ ਦੱਸਿਆ ਕਿ 'ਗੋਲਡਨ ਆਵਰ' ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ 6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 5 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ 'ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ-ਕਮ -ਨੋਡਲ ਅਫਸਰ ਬਰਨਾਲਾ ਨੇ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਾਂ ਰੱਖਦਾ ਹੋਵੇ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਸੰਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਅਯੂਸਮਾਨ ਭਾਰਤ ਸਿਹਤ ਬੀਮਾ ਯੋਜਨਾ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਫ਼ਰਿਸ਼ਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇੰਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in 'ਤੇ ਉਪਲੱਬਧ ਹੈ। ਦੁਰਘਟਨਾ ਸਮੇਂ ਰਾਜ ਮਾਰਗਾਂ 'ਤੇ ਜਲਦੀ ਡਾਕਟਰੀ ਇਲਾਜ ਦੇਣ ਲਈ ਨੇੜੇ ਦੇ ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਤਾਂ ਜੋ ਦੁਰਘਟਨਾ ਦੇ ਸ਼ਿਕਾਰ ਵਿਆਕਤੀ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ।

ਅਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਖਤਰਨਾਕ – ਡਾ. ਲਹਿੰਬਰ ਰਾਮ  ਸਿਵਲ ਸਰਜਨ

ਫਾਜਿਲਕਾ 10 ਜਨਵਰੀਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਮਿਆਰੀ...

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ (          ...