ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਕੋਟਕਪੂਰਾ 12 ਅਗਸਤ,2024 (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਕੋਟਕਪੂਰਾ ਵਿੱਚ ਜੁੱਤੀ ਬਨਾਉਣ ਦੇ ਕਾਰੋਬਾਰ ਨਾਲ ਸਬੰਧਤ 500-600 ਘਰ ਹਨ, ਅਤੇ 30-35 ਛੋਟੇ-ਵੱਡੇ ਜੁੱਤੀਆਂ ਦੇ ਯੁਨਿਟ ਹਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਹਰ ਕਿਸਮ ਦੀ ਜੁੱਤੀ, ਖਾਸਕਰ ਪੰਜਾਬੀ ਜੁੱਤੀ ਬਨਾਉਣ ਲਈ ਮਸ਼ਹੂਰ ਹਨ ।  ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਖੇ ਬਨਣ ਵਾਲੀ ਪੰਜਾਬੀ ਜੁੱਤੀ ਦੀ ਸੂਬੇ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਕਾਫੀ ਮੰਗ ਹੈ । ਇਸ ਕਿੱਤੇ ਨਾਲ ਜੁੜੇ ਹੋਏ ਲੋਕ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਛੋਟੇ ਉਦਯੋਗਪਤੀਆਂ, ਕਾਰੀਗਰਾਂ, ਵਪਾਰੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ । 

[wpadcenter_ad id='4448' align='none']