ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ 25 ਫ਼ਰਵਰੀ 2024

ਨਾਨਕਸਰ ਠਾਠ ਦੇਵੀ ਵਾਲਾ ਵਿਖੇ ਬਾਬਾ ਇੰਦਰਪਾਲ ਸਿੰਘ ਜੀ ਵੱਲੋਂ ਹਰ ਸਾਲ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਜਾਂਦੇ ਹਨ। ਅੱਜ ਸਾਲਾਨਾ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਨਵੀਆਂ ਵਿਆਹੀਆਂ ਜੋੜੀਆਂ ਨੂੰ ਸ਼ੁਭਕਾਮਨਾਵਾਂ, ਵਧਾਈ ਅਤੇ ਆਸ਼ੀਰਵਾਦ ਦਿੱਤਾ। 

ਉਹਨਾਂ ਕਿਹਾ ਕਿ ਬਾਬਾ ਜੀ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਅਤੇ ਨੇਕ ਹੈ। ਅਜਿਹੇ ਉਪਰਾਲੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਕਰਨੇ ਚਾਹੀਦੇ ਹਨ ਤਾਂ ਜੋ ਬਿਹਤਰ ਸਮਾਜ ਦੀ ਸਿਰਜਣਾ ਹੋ ਸਕੇ।ਉਨ੍ਹਾਂ ਇਸ ਮੌਕੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਮਨੁੱਖਤਾ ਦੀ ਸੇਵਾ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ ਅਤੇ ਅਜਿਹੀਆਂ ਸੰਸਥਾਵਾਂ ਦਾ ਸਾਨੂੰ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਸੰਸਥਾਵਾਂ ਨੂੰ ਸਲਾਮ ਕਰਦੇ ਹਨ, ਜੋ ਦਿਨ-ਰਾਤ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ।

[wpadcenter_ad id='4448' align='none']