ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ 12 ਸਤੰਬਰ,2024

ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ ਸੇਵਾ ਲਈ ਪ੍ਰਮਾਤਮਾ ਨੇ ਤੁਹਾਡੀ ਡਿਊਟੀ ਲਗਾਈ ਹੈ ।

ਉਨ੍ਹਾਂ ਦਫਤਰੀ ਅਮਲੇ ਨੂੰ ਕਿਹਾ ਕਿ ਕਿਸੇ ਵਿਅਕਤੀ ਦਾ ਕੰਮ ਪੈਡਿੰਗ ਨਾ ਰਹੇ ਅਤੇ ਅੰਗਹੀਣ ਵਿਅਕਤੀਆਂ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਐਚ.ਐਮ.ਆਈ.ਐਸ ਦੇ ਕਰਮਚਾਰੀਆਂ ਨੂੰ ਪਿਛਲੇ ਕਈ ਮਹੀਨਿਆਂ ਤੋ ਤਨਖਾਹ ਨਹੀ ਮਿਲੀ ਸੀ ਤੇ ਉਹ ਕੰਮ ਛੋੜ ਹੜਤਾਲ ਤੇ ਚੱਲ ਰਹੇ ਸਨ ਉਨਾਂ ਨੂੰ ਬਕਾਇਆ ਸਾਰੀ ਤਨਖਾਹ ਮਿਲ ਗਈ ਹੈ ਤੇ ਉਹ ਕੰਮ ਤੇ ਪਰਤ ਆਏ ਹਨ । ਇਸ ਤੋਂ ਇਲਾਵਾ ਉਨ੍ਹਾਂ ਸਿਵਲ ਹਸਪਤਾਲ ਵਿਖੇ ਆਪਣੀਆਂ ਮੰਗਾਂ ਸੰਬੰਧੀ ਹੜਤਾਲ ਤੇ ਬੈਠੇ ਡਾਕਟਰਾਂ ਤੋ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਇਹ ਮਸਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਉਣਗੇ ।

ਉਨ੍ਹਾਂ ਸਿਵਲ ਹਸਪਤਾਲ ਦੇ ਬਲੱਡ ਸੈਂਟਰ ਵਿਖੇ ਸਮਾਜ ਸੇਵੀ ਸੰਸਥਾ ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ । ਉਨ੍ਹਾਂ ਕਿਹਾ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ, ਜੋ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ, ਜੋ ਕਿ ਕੀਮਤੀ ਜਾਨਾਂ ਬਚਾਉਣ ਲਈ ਇਕ ਬਹੁਤ ਵਧੀਆ ਉਪਰਾਲਾ ਹੈ।

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਐਸ.ਐਮ.ਓ ਡਾ. ਪਰਮਜੀਤ ਸਿੰਘ ਬਰਾੜ,ਡੀ.ਐਮ.ਸੀ ਡਾ. ਵਿਸ਼ਵਦੀਪ ਗੋਇਲ , ਸਮੂਹ ਪ੍ਰੋਗਰਾਮ ਅਫਸਰ ਅਤੇ ਸਟਾਫ ਹਾਜ਼ਰ ਸੀ ।

[wpadcenter_ad id='4448' align='none']