ਸਪੀਕਰ ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 

ਸਪੀਕਰ ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 

ਕੋਟਕਪੂਰਾ 11 ਅਗਸਤ, ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਹਰ ਹਫ਼ਤੇ ਆਮ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ […]

ਕੋਟਕਪੂਰਾ 11 ਅਗਸਤ,

ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਇਸ ਮੌਕੇ ਸਪੀਕਰ ਸ. ਸੰਧਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਹਰ ਹਫ਼ਤੇ ਆਮ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਹੱਲ ਕੱਢਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕਾਂ  ਨੂੰ ਆਪਣੀਆਂ ਸਮੱਸਿਆਵਾਂ ਦੇ ਸਮਾਧਨ ਲਈ ਖੱਜਲ ਖੁਆਰ ਨਾ ਹੋਣਾ ਪਵੇ ਅਤੇ ਉਨ੍ਹਾਂ ਦਾ ਹਰ ਕੰਮ ਸਮਾਂ ਰਹਿੰਦਿਆਂ ਹੋ ਜਾਵੇ। 

ਉਨ੍ਹਾਂ ਕਿਹਾ ਕਿ ਅੱਜ ਦੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ  ਨੂੰ ਮੌਕੇ ਤੇ ਮੌਜੂਦ ਅਧਿਕਾਰੀਆਂ ਵੱਲੋਂ ਜਲਦੀ ਹੱਲ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

 ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੁੰਦੇ ਹਨ ਅਤੇ ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ ।ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਉਹਨਾਂ ਨੂੰ ਲੋਕ ਮਿਲਣੀ ਪ੍ਰੋਗਰਾਮ ਦੋਰਾਨ ਮਿਲ ਸਕਦੇ ਹਨ।

Tags:

Latest

ਊੜੀ ਵਿੱਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਇੱਕ ਅੱਤਵਾਦੀ ਢੇਰ; ਪੁੰਛ ਵਿੱਚ ਜਵਾਨ ਸ਼ਹੀਦ
ਐਲਪੀਜੀ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਉਣ ਲਈ ਛਾਪੇਮਾਰੀ ਦਾ ਦੂਜਾ ਦਿਨ; ਵਪਾਰਕ ਥਾਵਾਂ ਤੋਂ 86 ਘਰੇਲੂ ਐਲਪੀਜੀ ਸਿਲੰਡਰ ਜ਼ਬਤ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ