ਸਪੀਕਰ ਸੰਧਵਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਫਰੀਦਕੋਟ 20 ਅਗਸਤ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ, ਚੰਦਬਾਜਾ, ਮਚਾਕੀ ਮੱਲ ਸਿੰਘ ਵਿਖੇ ਗਲੀਆਂ ਨਾਲੀਆਂ ਦੀ ਉਸਾਰੀ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

ਇਸ ਮੌਕੇ ਆਪਣੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਜਿਲ੍ਹੇ ਦੇ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੀ ਵੀ ਦਿੱਖ ਬਦਲੀ ਜਾਵੇ ਅਤੇ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਖੁਦ ਸਮੇਂ ਸਮੇਂ ਤੇ ਪਿੰਡਾਂ ਵਿੱਚ ਜਾਂਦੇ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਿੰਡਾਂ ਵਿੱਚ ਗਲੀਆਂ ਨਾਲੀਆਂ ਦੀ ਉਸਾਰੀ ਤੋਂ ਬਿਨ੍ਹਾਂ ਪਿੰਡ ਮਚਾਕੀ ਮੱਲ ਸਿੰਘ ਵਿਖੇ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਦਾ ਵੀ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਪਿੰਡਾਂ ਵਿੱਚ ਗਲੀਆਂ ਨਾਲੀਆਂ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਨਵੀਂਆਂ ਗਲੀਆਂ ਦੇ ਨਿਰਮਾਣ ਨਾਲ ਪਿੰਡਾਂ ਦੀ ਦਿੱਖ ਵੀ ਬਦਲੇਗੀ। ਉਨ੍ਹਾਂ ਕਿਹਾ ਕਿ ਪਿੰਡ ਮਚਾਕੀ ਮੱਲ਼ ਸਿੰਘ ਵਾਲਾ ਵਿਖੇ ਪਾਈਪ ਲਾਈਨ ਪੈਣ ਨਾਲ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚੇਗਾ, ਜਿਸ ਨਾਲ ਫਸਲ ਦਾ ਝਾੜ ਵਧੀਆ ਹੋਵੇਗਾ।

ਇਸ ਉਪਰੰਤ ਸਪੀਕਰ ਸ. ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਬਣੀਆਂ ਗਲੀਆਂ ਨਾਲੀਆਂ ਅਤੇ ਧਰਮਸ਼ਾਲਾ,  ਆਂਗਣਵਾੜੀ ਸੈਂਟਰ, ਪੰਚਾਇਤ ਘਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਕੰਮੇਆਣਾ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਧਰਮਸ਼ਾਲਾ, ਆਂਗਣਵਾੜੀ ਸੈਂਟਰ ਅਤੇ ਪੰਚਾਇਤ ਘਰ ਦੀ ਉਸਾਰੀ ਕਰਨ ਦੀ ਮੰਗ ਸੀ, ਜਿਸ ਤੇ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਪਿੰਡ ਵਿੱਚ ਹੁਣ ਤਿੰਨੇ ਚੀਜਾਂ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਆਸ ਪਾਸ ਦੇ ਪਿੰਡ ਵਾਸੀਆਂ ਅਤੇ ਇਸ ਪਿੰਡ ਦੇ ਲੋਕਾਂ ਨੂੰ ਉਚੇਚੇ ਤੌਰ ਤੇ ਲਾਭ ਪਹੁੰਚੇਗਾ।

ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਪੰਚਾਇਤੀ ਰਾਜ ਖੁਸ਼ਵੰਤ ਸ਼ਰਮਾ, ਪੰਚਾਇਤ ਸੈਕਟਰੀ ਸੁਖਚੈਨ ਸਿੰਘ, ਪੰਚਾਇਤ ਸੈਕਟਰੀ ਕੇਵਲ ਸਿੰਘ,

ਬਲਾਕ ਕੁਆਰਡੀਨੇਟਰ ਇਸਾਂਕ, ਗ੍ਰਾਮ ਰੋਜ਼ਗਾਰ ਸਹਾਇਕ ਗੁਰਵਿੰਦਰ ਸਿੰਘਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

[wpadcenter_ad id='4448' align='none']