ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 28 ਜੁਲਾਈ,2024 ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਡੇਰਾ ਦਰਿਆ ਗਿਰੀ ਵਿਖੇ ਸ੍ਰੀ ਅਮਿਤ ਗੋਇਲ ਦੇ ਅੰਤਿਮ ਅਰਦਾਸ ਦੇ ਭੋਗ ਵਿੱਚ ਸ਼ਾਮਲ ਹੋਏ । ਸ੍ਰੀ ਅਮਿਤ ਗੋਇਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਚਲੇ ਜਾਣਾ ਬਹੁਤ ਪੀੜ੍ਹਾਦਾਇਕ […]

ਫ਼ਰੀਦਕੋਟ 28 ਜੁਲਾਈ,2024

ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਡੇਰਾ ਦਰਿਆ ਗਿਰੀ ਵਿਖੇ ਸ੍ਰੀ ਅਮਿਤ ਗੋਇਲ ਦੇ ਅੰਤਿਮ ਅਰਦਾਸ ਦੇ ਭੋਗ ਵਿੱਚ ਸ਼ਾਮਲ ਹੋਏ । ਸ੍ਰੀ ਅਮਿਤ ਗੋਇਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਚਲੇ ਜਾਣਾ ਬਹੁਤ ਪੀੜ੍ਹਾਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਆਪਣੇ ਕੰਮ ਦੇ ਰੁਝੇਵਿਆਂ ਦੇ ਬਾਵਜੂਦ ਕੱਲ ਦੇਰ ਸ਼ਾਮ ਵੀ ਸਪੀਕਰ ਸੰਧਵਾਂ ਪਿੰਡ ਸੰਧਵਾਂ ਵਿਖੇ ਕਾਕਾ ਸਿੰਘ ਦੀ ਅਚਨਚੇਤ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਹਨਾਂ ਦੇ ਗ੍ਰਹਿ ਵਿਖੇ ਪੁੱਜੇ । ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਾਕਾ ਸਿੰਘ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਉਪਰੰਤ ਸਪੀਕਰ ਸੰਧਵਾਂ ਮਨੋਜ ਕੁਮਾਰ ਵਾਸੀ ਕੋਟਕਪੂਰਾ ਦੇ ਗ੍ਰਹਿ ਵਿਖੇ ਉਹਨਾਂ ਦਾ ਹਾਲ ਚਾਲ ਜਾਨਣ ਪੁੱਜੇ। ਕੁਝ ਦਿਨ ਪਹਿਲਾਂ ਕੰਮ ਦੌਰਾਨ ਜਾਮਣਾਂ ਦੇ ਦਰਖ਼ਤ ਤੋਂ ਡਿੱਗ ਜਾਣ ਕਾਰਨ ਉਨ੍ਹਾਂ ਦੇ ਹੱਥ ਤੇ ਸੱਟ ਵੱਜ ਗਈ ਸੀ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਨਾਲ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਹਨਾਂ ਦੇ ਨਾਲ ਖੜੀ ਹੈ।

Tags:

Latest

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ