ਸਪੀਕਰ ਸੰਧਵਾਂ ਨੇ ਕੋਟਕਪੂਰਾ ਅਤੇ ਪਿੰਡ ਭਾਣਾ ਵਿਖੇ ਸ਼ਰਧਾਂਜਲੀ ਸਮਾਗਮਾਂ ਚ ਕੀਤੀ ਸ਼ਿਰਕਤ

 ਕੋਟਕਪੂਰਾ, 11 ਜੂਨ  (  ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਆਪਣੇ ਵੱਖ-ਵੱਖ ਥਾਵਾਂ ਦੇ ਰੁਝੇਵਿਆਂ ਤੋਂ ਬਾਅਦ ਸਮਾਂ ਕੱਢ ਕੇ ਕੋਟਕਪੂਰਾ ਦੇ ਵਸਨੀਕਾਂ ਨੂੰ ਮਿਲਣ ਦੇ ਨਾਲ ਨਾਲ ਉਨ੍ਹਾਂ ਦੀ ਸੁੱਖ ਦੁੱਖ ਦੀ ਘੜੀ ਵਿੱਚ ਵੀ ਸ਼ਰੀਕ ਹੁੰਦੇ ਹਨ। ।

ਇਸੇ ਲੜੀ ਤਹਿਤ ਉਨ੍ਹਾਂ ਗੁਰੂਦੁਆਰਾ ਸ੍ਰੋਮਣੀ ਸੰਗਤ ਸਾਹਿਬ ਵਾਲਮਿਕ ਚੌਂਕ ਕੋਟਕਪੂਰਾ ਵਿਖੇ ਮਾਤਾ ਜਸਵਿੰਦਰ ਕੋਰ ਅਤੇ ਪਿੰਡ ਭਾਣਾ ਵਿਖੇ ਮਾਤਾ ਗੁਰਦੇਵ ਕੌਰ ਦੇ ਭੋਗ ਸਮਾਗਮ ਵਿਚ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ । ਉਨ੍ਹਾਂ ਕਿਹਾ ਕਿ ਇਕ ਮਾਂ ਦਾ ਜ਼ਿੰਦਗੀ ਵਿਚੋਂ ਜਾਣਾ ਜੀਵਨ ਵਿਚੋਂ ਸਭ ਤੋਂ ਵੱਡੀ ਨਾ ਪੂਰੀ ਹੋਣ ਵਾਲੀ ਕਮੀ ਹੈ। ਉਨ੍ਹਾਂ ਕਿਹਾ ਕਿ ਮਾਤਾ ਜਸਵਿੰਦਰ ਕੌਰ ਅਤੇ ਮਾਤਾ ਗੁਰਦੇਵ ਕੌਰ ਦਾ ਇਸ ਸੰਸਾਰਿਕ ਯਾਤਰਾ ਵਿੱਚੋਂ ਚਲੇ ਜਾਣਾ ਪਰਿਵਾਰ ਲਈ ਬਹੁਤ ਹੀ ਵੱਡਾ ਭਾਣਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਦੁੱਖੀ ਪਰਿਵਾਰਾਂ ਦੇ ਨਾਲ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਵਿਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਤੀ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

[wpadcenter_ad id='4448' align='none']