ਫਾਜ਼ਿਲਕਾ 23,ਫਰਵਰੀ
ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਪਹਿਲਾਂ ਉਹਨਾ ਵਲੋ ਸਟਾਫ ਨੂੰ ਹਿਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ ਹਰ ਹਾਲ ਵਿਚ ਪੂਰੀ ਕੀਤੀ ਜਾਵੇ ਤਾਕਿ ਜਮੀਨੀ ਪੱਧਰ ਤੇ ਲਾਭਪਾਤਰ ਨੂੰ ਲਾਭ ਮਿਲ ਸਕੇ ।
ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।
ਇਸ ਦੌਰਾਨ ਜਿਲਾ ਹਸਪਤਾਲ਼ ਫਾਜ਼ਿਲਕਾ , ਅਬੋਹਰ, ਜਲਾਲਾਬਾਦ , 4 ਸੀ ਐੱਚ ਸੀ ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 260 ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ । ਇਸ ਦੌਰਾਨ ਉਨ੍ਹਾਂ ਦੇ ਵਜ਼ਨ , ਬੀ ਪੀ, ਸੁਗਰ, ਅਤੇ ਐੱਚ ਬੀ ਦੀ ਜਾਂਚ ਕੀਤੀ ਗਈ।