ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀਆਂ ਬਨਾਉਣ ਲਈ ਸਪੈਸ਼ਲ ਮੁਹਿੰਮ 16 ਸਤੰਬਰ ਤੱਕ ਜਾਰੀ — ਜਿ਼ਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ 23 ਅਗਸਤ
                          ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਦੀ ਤਿਆਰੀ ਸਬੰਧੀ ਫਾਰਮਾਂ ਨੂੰ ਇਕੱਤਰ ਕਰਨ ਦਾ ਕੰਮ ਜਿ਼ਲ੍ਹੇ ਵਿੱਚ ਚੱਲ ਰਿਹਾ ਹੈ।
                          ਉਹਨਾਂ ਜਿਲ੍ਹੇ ਦੇ ਸਮੂਹ ਸ਼ਹਿਰੀ ਖੇਤਰਾਂ ਵਿੱਚ ਅਤੇ ਪਿੰਡਾਂ ਵਿੱਚ 16 ਸਤੰਬਰ 2024 ਤੱਕ ਹਰ ਸਨੀਵਾਰ ਅਤੇ ਐਤਵਾਰ ਨੂੰ ਸਬੰਧਤ ਪਟਵਾਰੀ/ਬੂਥ ਲੈਵਲ ਅਫਸਰ ਵੱਲੋਂ ਘਰ-ਘਰ ਜਾ ਕੇ ਯੋਗ ਵਿਅਕਤੀਆਂ ਤੋਂ ਫਾਰਮ ਪ੍ਰਾਪਤ ਕੀਤੇ ਜਾਣਗੇ।
                         ਇਸ ਡੋਰ ਟੂ ਡੋਰ ਮੁਹਿੰਮ ਦੌਰਾਨ ਵਿੱਚ ਕੋਈ ਵੀ ਯੋਗ ਵਿਅਕਤੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਭਰ ਕੇ ਦੇ ਸਕਦਾ ਹੈ।
                       ਉਹਨਾਂ ਜਿਲ੍ਹੇ ਦੀ ਆਮ ਜਨਤਾ ਨੂੰ ਅਪੀਲ ਕੀਤੀ  ਕਿ ਇਸ ਡੋਰ ਟੂ ਡੋਰ ਮੁਹਿੰਮ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ  ਅਤੇ ਹਰੇਕ ਯੋਗ ਵਿਅਕਤੀ ਜਿਸ ਨੇ ਅਜੇ ਤੱਕ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨਹੀਂ ਭਰੇ, ਉਹ ਇਸ ਮੁਹਿੰਮ ਦੌਰਾਨ ਆਪਣਾ ਫਾਰਮ ਜਰੂਰ ਜਮ੍ਹਾਂ ਕਰਵਾ ਸਕਦੇ ਹਨ।

[wpadcenter_ad id='4448' align='none']