Friday, December 27, 2024

‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 6 ਫਰਵਰੀ ਤੋਂ ਸਬ ਡਵੀਜ਼ਨ ਵਾਰ ਲੱਗਣਗੇ ਵਿਸ਼ੇਸ਼ ਕੈਂਪ

Date:

ਮੋਗਾ, 3 ਫਰਵਰੀ (000) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਆਗਾਮੀ 6 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੈਂਪਾਂ ਦੀ ਤਿਆਰੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕੈਂਪ ਸਬ ਡਵੀਜ਼ਨ ਵਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਲਗਾਏ ਜਾਣਗੇ। ਇਕ ਸਬ ਡਵੀਜ਼ਨ ਵਿੱਚ ਰੋਜ਼ਾਨਾ 4 ਕੈਂਪ ਲਗਾਏ ਜਾਣਗੇ। ਸਬ ਡਵੀਜ਼ਨ ਵਾਰ ਦੋ ਦੋ ਟੀਮਾਂ ਬਣਨਗੀਆਂ, ਜਿਨ੍ਹਾਂ ਦੀ ਅਗਵਾਈ ਸਬੰਧਤ ਐੱਸ ਡੀ ਐੱਮ ਅਤੇ ਤਹਿਸੀਲਦਾਰ ਵੱਲੋਂ ਕੀਤੀ ਜਾਵੇਗੀ। ਸਵੇਰੇ ਵਾਲੇ ਕੈਂਪ ਦਾ ਸਮਾਂ 10:00 ਵਜੇ ਤੋਂ 12:30 ਵਜੇ ਤੱਕ ਜਦਕਿ ਬਾਅਦ ਦੁਪਹਿਰ ਵਾਲੇ ਕੈਂਪ ਦਾ ਸਮਾਂ 2:00 ਵਜੇ ਤੋਂ ਸ਼ਾਮ 4:30 ਵਜੇ ਤੱਕ ਹੋਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ‘ਤੇ ਨਿਬੇੜਾ ਕਰਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸ਼ੇਸ਼ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।
ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਦੌਰਾਨ ਆਮ ਲੋਕਾਂ ਨਾਲ ਬਹੁਤ ਹੀ ਪਿਆਰ ਅਤੇ ਮਿਲਵਰਤਣ ਨਾਲ ਵਿਵਹਾਰ ਕੀਤਾ ਜਾਵੇ। ਜੇਕਰ ਬਹੁਤ ਹੀ ਜਰੂਰੀ ਹੋਵੇ ਤਾਂ ਹੀ ਉਹਨਾਂ ਨੂੰ ਦਫ਼ਤਰ ਵਿਖੇ ਬੁਲਾਇਆ ਜਾਵੇ। ਬਿਨਾ ਕਿਸੇ ਕਾਰਨ ਕਿਸੇ ਵੀ ਅਰਜੀਕਰਤਾ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...