9 ਫ਼ਰਵਰੀ ਨੂੰ 14 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 8 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਫ਼ਰਵਰੀ 2024 ਨੂੰ ਜ਼ਿਲ੍ਹੇ ਦੀਆਂ 3 ਸਬ-ਡਵੀਜ਼ਨਾਂ ਬਠਿੰਡਾ, ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਚ 14 ਸਥਾਨਾਂ ਤੇ ਕੈਂਪ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 9 ਫਰਵਰੀ ਨੂੰ ਸਵੇਰੇ 10 ਤੋਂ ਦੁਪਿਹਰ 12 ਵਜੇ ਤੱਕ ਸਪੈਸ਼ਲ ਕੈਂਪ 100 ਫੁੱਟੀ ਰੋਡ ਨੇੜੇ ਬਾਜਵਾ ਹਾਊਸ, ਵਾਰਡ ਨੰਬਰ 7 ਤੇ 8 ਵਿਖੇ ਲਗਾਇਆ ਜਾਵੇਗਾ।

ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ, ਪਿੰਡ ਕੋਟਲੀ ਸਾਬੋ ਅਤੇ ਪਿੰਡ ਨੇਹੀਆਂ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 2 ਤੋਂ ਸ਼ਾਮ 4 ਵਜੇ ਤੱਕ, ਪਿੰਡ ਗੋਨਿਆਣਾ ਖੁਰਦ ਦੀ ਧਰਮਸ਼ਾਲਾ ਅਤੇ ਪਿੰਡ ਨਥਾਣਾ ਦੇ ਗੁਰਦੁਆਰਾ ਵਿਖੇ ਇਹ ਸਪੈਸ਼ਲ ਕੈਂਪ ਦੁਪਹਿਰ 12 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।

ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਰਾਮ ਤੀਰਥ ਜਗ੍ਹਾ ਦੀ ਨਿਊ ਸੱਥ ਤੇ ਪਿੰਡ ਸ਼ੇਰਗੜ੍ਹ ਦੇ ਗੁਰਦੁਆਰਾ ਵਿਖੇ ਕੈਂਪ ਸਵੇਰੇ 10 ਵਜੇ ਜਦਕਿ ਪਿੰਡ ਭਗਵਾਨਗੜ੍ਹ ਤੇ ਪਿੰਡ ਬਹਿਮਣ ਜੱਸਾ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।

ਇਸੇ ਤਰ੍ਹਾਂ ਸਬ-ਡਵੀਜ਼ਨ ਰਾਮਪੁਰਾ ਫੂਲ ਦੇ ਪਿੰਡ ਚੋਟੀਆਂ ‘ਚ ਨੇੜੇ ਗੁਰੂਘਰ ਹਿੰਮਤਸਰ ਸਾਹਿਬ ਵਿਖੇ ਸਵੇਰੇ 9 ਵਜੇ, ਪਿੰਡ ਬੁੱਗਰਾਂ ਦੀ ਭੁੱਲਰ ਧਰਮਸ਼ਾਲਾ ਵਿਖੇ ਸਵੇਰੇ 11 ਵਜੇ, ਪਿੰਡ ਬੁਰਜ ਮਾਨਸਾ ‘ਚ ਨੇੜੇ ਧਰਮਸ਼ਾਲਾ ਵਿਖੇ ਦੁਪਹਿਰ 1 ਵਜੇ ਅਤੇ ਪਿੰਡ ਜੇਠੂਕੇ ਦੇ ਸ਼ਹੀਦੀ ਪਾਰਕ ਵਿਖੇ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗਾ।

ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਜਿਨ੍ਹਾਂ ਚ ਜਨਮ ਸਰਟੀਫਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ ਐਸਸੀ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿਲ ਦਾ ਭੁਗਤਾਨ, ਜਨਮ ਸਰਟੀਫ਼ਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫ਼ਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫ਼ਿਕੇਟ ਵਿੱਚ ਦਰੁਸਤੀ, ਮੌਤ ਸਰਟੀਫ਼ਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਪੇਂਡੂ ਇਲਾਕਾ ਸਰਟੀਫ਼ਿਕੇਟ, ਜਨਮ ਸਰਟੀਫ਼ਿਕੇਟ ਦੀਆਂ ਕਾਪੀਆਂ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ-ਰਹਿਤ ਸਰਟੀਫਿਕੇਟ, ਮੌਰਗੇਜ ਦੀ ਐਂਟਰੀ, ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਸਰਟੀਫ਼ਿਕੇਟ, ਪੱਛੜੀ ਜਾਤੀ (ਬੀਸੀ) ਸਰਟੀਫ਼ਿਕੇਟ, ਦਿਵਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਅਤੇ ਜਾਇਦਾਦ ਸਰਟੀਫ਼ਿਕੇਟ, ਦਿਵਿਆਂਗ ਸਰਟੀਫ਼ਿਕੇਟ/ਯੂਡੀਆਈਡੀ ਕਾਰਡ, ਦਸਤਾਵੇਜ਼ ਦੀ ਕਾਊਂਟਰ ਸਾਇਨਿੰਗ, ਮੁਆਵਜ਼ਾ ਬਾਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟ੍ਰੇਸ਼ਨ, ਥਾਰਡਰ ਏਰੀਆ ਸਰਟੀਫ਼ਿਕੇਟ, ਪੱਛੜਿਆ ਇਲਾਕਾ ਸਰਟੀਫ਼ਿਕੇਟ, ਜ਼ਮੀਨ ਦੀ ਹੱਦਬੰਦੀ, ਐਨਆਰਆਈ ਦੇ ਦਸਤਾਵੇਜ਼ ਦੀ ਕਾਊਟਰ ਸਾਇਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫ਼ਿਕੇਟ, ਮੌਤ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ ਅਤੇ ਬੈਕਿੰਗ ਕੌਰਸਪੌਂਡੈਂਟ-ਮੁਦਰਾ ਸਕੀਮ ਆਦਿ ਸੇਵਾਵਾਂ ਮੁੱਖ ਤੌਰ ਤੇ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

[wpadcenter_ad id='4448' align='none']