ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 04 ਦਸੰਬਰ:

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 07 ਦਸੰਬਰ, 14 ਦਸੰਬਰ, 21 ਦਸੰਬਰ ਅਤੇ 28 ਦਸੰਬਰ 2024 ਨੂੰ ਸਵੇਰੇ 09:00 ਵਜੇ ਤੋਂ ਸ਼ਾਮ 04:00 ਤੱਕ ਤਹਿਸੀਲ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ, ਬਰੀਵਾਲਾ, ਲੱਖੇਵਾਲੀ, ਮਲੋਟ, ਲੰਬੀ, ਗਿੱਦੜਬਾਹਾ ਅਤੇ ਦੋਦਾ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਰਾਂ ਨੂੰ ਹਦਾਇਤ ਕੀਤੀ ਕਿ ਆਪੋ-ਆਪਣੀ ਤਹਿਸੀਲ ਅਤੇ ਸਬ-ਤਹਿਸੀਲ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਮਾਮਲੇ ਜੋ ਲੰਬੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਮਾਮਲਿਆਂ ਨੂੰ ਇਨ੍ਹਾਂ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਨਿਬੇੜਿਆ ਜਾਵੇ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਝਗੜਾ ਰਹਿਤ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਬਣਨ।