ਸਪੈਸ਼ਲ ਚੋਣ ਨਿਗਰਾਨਾਂ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪ੍ਰਬੰਧਾਂ ਅਤੇ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ

filter: 0; fileterIntensity: 0.0; filterMask: 0; module: photo; hw-remosaic: false; touch: (0.23425926, 0.22134551); sceneMode: 2; cct_value: 0; AI_Scene: (-1, -1); aec_lux: 296.89627; aec_lux_index: 0; albedo: ; confidence: ; motionLevel: -1; weatherinfo: null; temperature: 41;

ਫ਼ਿਰੋਜ਼ਪੁਰ, 28 ਮਈ 2024:

          ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਲਈ ਨਿਯੁਕਤ ਸਪੈਸ਼ਲ ਪੁਲੀਸ ਅਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਆਈ.ਪੀ.ਐਸ. (ਰਿਟਾ) ਅਤੇ ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ. ਬਾਲਾਕ੍ਰਿਸ਼ਨਨ ਆਈ.ਆਰ.ਐਸ. (ਰਿਟਾ.) ਵੱਲੋਂ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਵਿਖੇ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ/ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਜਨਰਲ ਨਿਗਰਾਨ ਸ਼੍ਰੀ ਲਕਸ਼ਮੀਕਾਂਤ ਰੈਡੀ ਆਈ.ਏ.ਐਸ., ਪੁਲੀਸ ਨਿਗਰਾਨ ਸ਼੍ਰੀ ਏ.ਆਰ. ਦਾਮੋਦਰ ਆਈ.ਪੀ.ਐਸ. ਅਤੇ ਖਰਚਾ ਨਿਗਰਾਨ ਸ਼੍ਰੀ ਨਾਗੇਂਦਰ ਯਾਦਵ ਆਈ.ਆਰ.ਐੱਸ., ਆਰ.ਓ. ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

          ਇਸ ਮੌਕੇ ਸਪੈਸ਼ਲ ਪੁਲੀਸ ਅਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਆਈ.ਪੀ.ਐਸ. (ਰਿਟਾ) ਅਤੇ ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ. ਬਾਲਾਕ੍ਰਿਸ਼ਨਨ ਆਈ.ਆਰ.ਐਸ. (ਰਿਟਾ.) ਵੱਲੋਂ ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਅਤੇ ਕਿਹਾ ਕਿ ਚੋਣ ਸਬੰਧੀ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿੱਤੇ ਗਏ ਸ਼ਡਿਊਲ ਅਨੁਸਾਰ ਪੂਰੀਆਂ ਕੀਤੀਆਂ ਜਾਣ। ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਹਰ ਪ੍ਰਕਾਰ ਦਾ ਖਰਚਾ ਸੈਡੋ ਰਜਿਸਟਰ ਵਿਚ ਨਿਯਮਾਂ ਅਨੁਸਾਰ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੀ ਹਰ ਗਤੀਵਿਧੀ ਅਤੇ ਉਨ੍ਹਾਂ ਚੋਣਾਂ ਦੌਰਾਨ ਕੀਤੇ ਜਾਂਦੇ ਖ਼ਰਚਿਆਂ ਉੱਤੇ ਚੌਕਸੀ ਨਾਲ ਨਜ਼ਰ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਖ਼ਰਚਿਆਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਫੀਲਡ ਵਿੱਚ ਤਾਇਨਾਤ ਟੀਮਾਂ ਚੋਣ ਪ੍ਰਚਾਰ ਕਰਦੇ ਵਾਹਨਾਂ ਉਤੇ ਲਗਾਈ ਜਾਣ ਵਾਲੀ ਪ੍ਰਚਾਰ ਸਮੱਗਰੀ ਤੇ ਵੀ ਨਜ਼ਰ ਰੱਖਣ। ਉਨ੍ਹਾਂ ਚੋਣ ਡਿਊਟੀ ਨਿਭਾ ਰਹੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਲੋਕ ਸਭਾ ਚੋਣਾਂ ਨੂੰ ਸੁਰੱਖਿਤ ਤੇ ਭੈਅ ਰਹਿਤ ਨੇਪਰੇ ਚਾੜ੍ਹਣ ਸਬੰਧੀ ਪੂਰੀ ਚੌਕਸੀ ਰੱਖਣ ਦੀ ਹਦਾਇਤ ਕੀਤੀ ਅਤੇ ਸੁਰੱਖਿਆ ਸੰਬੰਧੀ ਨੁਕਤੇ ਵੀ ਸਾਂਝੇ ਕੀਤੇ। ਉਨ੍ਹਾਂ ਵੋਟਰਾਂ ਨੂੰ ਭਰਮਾਉਣ ਲਈ ਕਿਸੇ ਪਾਰਟੀ ਵੱਲੋਂ ਧਨ ਜਾਂ ਨਸ਼ਿਆਂ ਦੀ ਵਰਤੋਂ ’ਤੇ ਸਖ਼ਤ ਨਿਗਰਾਨੀ ਰੱਖਣ ਲਈ ਨਿਰਦੇਸ਼ ਦਿੱਤੇ।

          ਇਸ ਮੌਕੇ ਲੋਕ ਸਭਾ ਹਲਕਾ-10 ਫਿਰੋਜ਼ਪੁਰ ਵਿਚ ਵੋਟਰਾਂ ਬਾਰੇ ਜਾਣਕਾਰੀ ਦਿੰਦਿਆਂ ਆਰ.ਓ. -ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਸਪੈਸ਼ਲ ਆਬਜਰਵਰਜ਼ ਨੂੰ ਦੱਸਿਆ ਕਿ ਇਸ ਲੋਕ ਸਭਾ ਹਲਕਾ ਦੇ ਕੁੱਲ 1670008 ਵੋਟਰ ਹਨ, ਜਿਨ੍ਹਾਂ ਵਿਚੋਂ 880617 ਪੁਰਸ਼, 789343 ਮਹਿਲਾ ਅਤੇ 48 ਤੀਜੇ ਲਿੰਗ ਨਾਲ ਸਬੰਧਤ ਵੋਟਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਲੋਕ ਸਭਾ ਹਲਕੇ ਵਿਚ ਹਰੇਕ ਵੋਟਰ ਵੱਲੋਂ ਉਸ ਦੇ ਵੋਟ ਦੇ ਹੱਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਕੁੱਲ 1903 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਉਤਸ਼ਹਿਤ ਕਰਨ ਲਈ ਲੋਕਸਭਾ ਹਲਕੇ ‘ਚ ਕੁੱਲ 50 ਮਾਡਲ ਪੋਲਿੰਗ ਸਟੇਸ਼ਨ, 15 ਗ੍ਰੀਨ/ਈਕੋ ਫਰੈਂਡਲੀ ਪੋਲਿੰਗ ਸਟੇਸ਼ਨ, 12 ਦਿਵਿਆਂਗਜਨ (ਪੀਡਬਲਯੂਡੀ) ਪੋਲਿੰਗ ਸਟੇਸ਼ਨ, 12 ਨੋਜਵਾਨ ਪੋਲਿੰਗ ਸਟੇਸ਼ਨ ਅਤੇ 15 ਮਹਿਲਾ ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਗਏ ਹਨ।

          ਐਸ.ਐਸ.ਪੀ. ਸੌਮਿਆ ਮਿਸ਼ਰਾ ਨੇ ਸਪੈਸ਼ਲ ਆਬਜ਼ਰਵਰਜ਼ ਨੂੰ ਦੱਸਿਆ ਕਿ ਚੋਣਾਂ ਨੂੰ ਸੁਰੱਖਿਤ ਅਤੇ ਭੈਅ ਰਹਿਤ ਕਰਵਾਉਣ ਲਈ ਪੂਰੀ ਤਰਾਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹੱਦ ’ਤੇ 30 ਬਾਰਡਰ ਚੈੱਕ ਪੋਸਟਾਂ, 14 ਇੰਟਰ ਡਿਸਟ੍ਰਿਕਟ ਅਤੇ 2 ਹਾਈਟੈਕ ਨਾਕੇ ਲਗਾਏ ਗਏ ਹਨ। ਜ਼ਿਲ੍ਹੇ ਵਿਚ 12 ਐਫ.ਐਸ.ਟੀ. ਤੇ 14 ਐਸ.ਐਸ.ਟੀ. ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਇੰਤਜ਼ਾਮ ਕਰ ਲਏ ਗਏ ਹਨ।

          ਸਪੈਸ਼ਲ ਚੋਣ ਨਿਗਰਾਨਾਂ ਨੇ ਚੋਣ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪੋਲ ਵਾਲੇ ਦਿਨ ਵੋਟਰਾਂ ਅਤੇ ਪੋਲਿੰਗ ਸਟਾਫ਼ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਚੋਣ ਡਿਊਟੀ ਨਿਭਾਉਣ ਵਾਲੇ ਹਰੇਕ ਅਹੁਦੇ ਦੇ ਅਧਿਕਾਰੀ ਤੇ ਕਰਮਚਾਰੀ ਨੂੰ ਇੱਕ ਟੀਮ ਵਾਂਗ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਕਿ ਵੋਟਾਂ ਦੇ ਕੰਮ ਨੂੰ ਪਾਰਦਰਸ਼ੀ ਅਤੇ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਵੱਧ ਰਹੀ ਗਰਮੀ ਅਤੇ ਹੀਟ ਵੇਵ ਨੂੰ ਧਿਆਨ ਵਿੱਚ ਰੱਖਦੇ ਹੋਏ ਹਦਾਇਤ ਕੀਤੀ ਕਿ ਬੂਥਾਂ ਉੱਪਰ ਮੈਡੀਕਲ ਟੀਮਾਂ ਵੀ ਲਗਾਈਆਂ ਜਾਣ ਤਾਂ ਕਿ ਕਿਸੇ ਐਮਰਜੈਂਸੀ ਸਥਿਤੀ ਉੱਪਰ ਤੁਰੰਤ ਪ੍ਰਭਾਵ ਨਾਲ ਕਾਬੂ ਪਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਉੱਪਰ ਲੋੜੀਂਦੀਆਂ ਸਹੂਲਤਾਂ ਜਿਵੇਂ ਕਿ ਬੂਥਾਂ ਉੱਪਰ ਰੈਂਪ, ਰੌਸ਼ਨੀ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਾਥਰੂਮ, ਟਾਇਲਟਸ, ਸ਼ਾਮਿਆਨੇ ਆਦਿ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਤਾਂ ਕਿ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।

          ਮੀਟਿੰਗ ਵਿੱਚ ਵੀਡੀਓ ਕਾਨਵਰੰਸਿੰਗ ਰਾਹੀਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਸੇਨੂ ਦੁੱਗਲ, ਐਸ.ਐਸ.ਪੀ. ਫ਼ਾਜ਼ਿਲਕਾ ਡਾ. ਪ੍ਰਗਿਆ ਜੈਨ, ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ, ਐਸ.ਐਸ.ਪੀ. ਭਾਗੀਰਥ ਮੀਨਾ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਸੰਬੰਧਤ ਜ਼ਿਲ੍ਹਿਆਂ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਸਪੈਸ਼ਲ ਚੋਣ ਆਬਜ਼ਰਵਰਜ਼ ਨੂੰ ਜਾਣਕਾਰੀ ਦਿੱਤੀ।  

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਸੂਰਜ, ਐਲ.ਡੀ.ਐਮ. ਗੀਤਾ ਮਹਿਤਾ, ਇਲੈਕਸ਼ਨ ਤਹਿਸੀਲਦਾਰ ਸ਼੍ਰੀ ਚਾਂਦ ਪ੍ਰਕਾਸ਼, ਏ.ਸੀ.ਐਫ਼.ਏ. ਸ਼੍ਰੀ ਹਰਜਸਦੀਪ ਸਿੰਘ ਸਿੱਧੂ ਤੋਂ ਇਲਾਵਾ, ਬੀ.ਐਸ.ਐਫ਼. ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

[wpadcenter_ad id='4448' align='none']