ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ’ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਕੀਤੇ ਜਾਣਗੇ ਸਥਾਪਤ-ਜ਼ਿਲ੍ਹਾ ਚੋਣ ਅਫ਼ਸਰ

oppo_34

ਮਾਨਸਾ, 28 ਮਈ:
01 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ 2024 ਦੌਰਾਨ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਚੋਣ ਅਮਲੇ ਅਤੇ ਵੋਟਰਾਂ ਲਈ ਗਰਮੀ ਤੋਂ ਬਚਾਅ ਲਈ ਪੱਖੇ ਅਤੇ ਕੂਲਰਾਂ ਦੇ ਪ੍ਰਬੰਧ ਕੀਤੇ ਜਾਣਗੇ। ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਲਈ ਠੰਡੇ ਪਾਣੀ ਦੀਆਂ ਛਬੀਲਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੋਲਿੰਗ ਪਾਰਟੀ ਦੇ ਹਰ ਮੈਂਬਰ ਨੂੰ ਮੈਡੀਕਲ ਕਿੱਟ ਵੀ ਦਿੱਤੀ ਜਾਵੇਗੀ। ਹਰ ਪੋਲਿੰਗ ਸਟੇਸ਼ਨ ਉੱਪਰ ਵੋਟਰਾਂ ਦੀ ਸਹਾਇਤਾ ਲਈ ਬੀ.ਐੱਲ.ਓਜ਼ ਅਤੇ ਵਲੰਟੀਅਰ ਵੱਲੋਂ ਵੋਟਰ ਅਸਿਸਟੈਂਟ ਬੂਥ ਸਥਾਪਤ ਕੀਤੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 03 ਵਿਧਾਨ ਸਭਾ ਹਲਕਿਆਂ ਵਿੱਚ 03 ਪਿੰਕ ਬੂਥ ਬਣਾਏ ਜਾਣਗੇ। ਇਨ੍ਹਾਂ ਪਿੰਕ ਪੋਲਿੰਗ ਬੂਥਾਂ ਵਿੱਚ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਅਤੇ ਦਫ਼ਤਰ ਮਾਰਟਿਕ ਕਮੇਟੀ ਬੁਢਲਾਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗਰੀਨ ਪੋਲਿੰਗ ਬੂਥ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ, ਸਰਕਾਰੀ ਪ੍ਰਾਇਮਰੀ ਸਕੂਲ ਮੀਰਪੁਰ ਖ਼ੁਰਦ ਸਰਦੂਲਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਗੜ੍ਹ ਸੇਧਾ ਸਿੰਘ ਵਾਲਾ ਬੁਢਲਾਡਾ ਵਿਖੇ ਸਥਾਪਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਆਰੀਆ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਹਰੀ ਸਿੰਘ ਵਾਲਾ ਸਰਦੂਲਗੜ੍ਹ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰ ਖਾਂ ਵਾਲਾ ਬੁਢਲਾਡਾ ਵਿਖੇ ਯੂਥ ਪੋਲਿੰਗ ਬੂਥ ਸਥਾਪਤ ਕੀਤਾ ਜਾਵੇਗਾ ਜਿੱਥੇ ਸਾਰਾ ਸਟਾਫ਼ ਨੌਜਵਾਨ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀ.ਡਬਲਿਊ.ਡੀ. ਪੋਲਿੰਗ ਬੂਥ ਐਸ.ਡੀ. ਗਰਲਜ਼ ਕਾਲਜ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ੍ਹ ਅਤੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ ਸਥਾਪਤ ਕੀਤਾ ਜਾਵੇਗਾ, ਇਸ ਬੂਥ ਨੂੰ ਪੀ.ਡਬਲਿਊ.ਡੀ. ਕਰਮਚਾਰੀਆਂ ਵੱਲੋਂ ਚਲਾਇਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੀ.ਡਬਲਿਊ.ਡੀ. ਵੋਟਰਾਂ ਦੀ ਸਹੂਲਤ ਲਈ ਹਰ ਪੋਲਿੰਗ ਸਟੇਸ਼ਨ ਉੱਪਰ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਹਰੇਕ ਪੋਲਿੰਗ ਸਟੇਸ਼ਨ ਉੱਪਰ ਵੋਟਰ ਫੈਸਲੀਏਸ਼ਨ ਪੋਸਟਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕਰਕੇ ਮਾਣਯੋਗ ਚੋਣ ਕਮਿਸ਼ਨ ਦੇ ਟੀਚੇ ’ਇਸ ਵਾਰ 70 ਪਾਰ’ ਨੂੰ ਪੂਰਾ ਕੀਤਾ ਜਾਵੇਗਾ।

[wpadcenter_ad id='4448' align='none']