Friday, December 27, 2024

ਖੇਡ ਮੰਤਰੀ ਮੀਤ ਹੇਅਰ ਨੇ ਫਰੀਦਕੋਟ ਦੀ ਹੋਣਹਾਰ ਨਿਸ਼ਾਨੇਬਾਜ਼ ਨੂੰ ਦਿੱਤੀਆਂ ਮੁਬਾਰਕਾਂ

Date:

ਚੰਡੀਗੜ੍ਹ, 28 ਸਤੰਬਰ 

SPORTS MINISTER MEET HAYER ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਰੀਦਕੋਟ ਦੀ ਹੋਣਹਾਰ ਨਿਸ਼ਾਨੇਬਾਜ਼ ਸਿਫ਼ਤ ਤੇ ਦੋਵੇਂ ਸਕੀਟ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਬਿਹਤਰੀਨ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਸਿਫ਼ਤ ਜਿਹੀਆਂ ਖਿਡਾਰਨਾਂ ਹੀ ਪੂਰਾ ਕਰਨਗੀਆਂ।ਪੰਜਾਬ ਦੇ ਖਿਡਾਰੀ ਏਸ਼ੀਅਨ ਗੇਮਜ਼ ਵਿੱਚ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ।

READ ALSO : ਮੋਹਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, 8 ਜ਼ਖਮੀ, 3 ਦਿਨਾਂ ਤੋਂ ਗੰਭੀਰ ਹਾਲਤ ‘ਚ

ਉਨ੍ਹਾਂ ਕਿਹਾ ਕਿ ਸਿਫ਼ਤ ਦੀ ਇਹ ਪ੍ਰਾਪਤੀ ਪੰਜਾਬ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਖਾਸ ਕਰਕੇ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਨਿਸ਼ਾਨੇਬਾਜ਼ ਦੀ ਸਖ਼ਤ ਮਿਹਨਤ ਅਤੇ ਉਸ ਦੇ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ। ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਵਿੱਚ ਸਿਫ਼ਤ ਸਮਰਾ ਮਸ਼ਾਲ ਮਾਰਚ ਦਾ ਹਿੱਸਾ ਸੀ। ਏਸ਼ਿਆਈ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਨੇ ਸਾਰੇ ਪੰਜਾਬੀ ਖਿਡਾਰੀਆਂ ਨੂੰ 8-8 ਲੱਖ ਰੁਪਏ ਦਾ ਚੈੱਕ ਸੌਂਪਿਆ ਸੀ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ਹਾਂਗਜ਼ੂ ਵਿਖੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵਿਅਕਤੀਗਤ ਵਰਗ ਵਿੱਚ 469.6 ਸਕੋਰ ਨਾਲ ਨਵੇਂ ਵਿਸ਼ਵ ਰਿਕਾਰਡ ਨਾਲ ਸੋਨੇ ਦਾ ਤਮਗ਼ਾ ਜਿੱਤਿਆ।ਇਸੇ ਮੁਕਾਬਲੇ ਵਿੱਚ ਭਾਰਤ ਦੀ ਇੱਕ ਹੋਰ ਨਿਸ਼ਾਨੇਬਾਜ਼ ਨੇ ਆਸ਼ੀ ਚੌਕਸੀ ਨੇ ਕਾਂਸੀ ਦਾ ਤਮਗ਼ਾ ਜਿੱਤਿਆ।ਸਿਫ਼ਤ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਦੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। SPORTS MINISTER MEET HAYER

ਸਕੀਟ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਟੀਮ ਦਾ ਹਿੱਸਾ ਸਨ।SPORTS MINISTER MEET HAYER

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...