Friday, December 27, 2024

ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ

Date:

ਮੋਰਿੰਡਾ/ਚੰਡੀਗੜ੍ਹ, 11 ਸਤੰਬਰ:

Sports our culture ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਵਿਚਾਰ ਸ਼ਨੀਵਾਰ ਨੂੰ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਪ੍ਰਗਟ ਕੀਤੇ।

ਜਸਟਿਸ ਵਿਨੋਦ ਕੇ.ਸ਼ਰਮਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਬਿਹਤਰ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਨਰੋਏ ਸਮਾਜ ਦੀ ਸਿਰਜਣਾ ਲਈ ਜ਼ਰੂਰੀ ਹੈ ਕਿ ਸਾਰਿਆਂ ਨੂੰ ਆਪਣੀ ਰੋਜ਼ਾਨਾਂ ਦੀਆਂ ਗਤੀਵਿਧੀਆਂ ਵਿੱਚ ਖੇਡਾਂ ਨੂੰ ਅਪਣਾ ਕੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਇਆ ਜਾਵੇ।

READ ALSO : ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਦਿੱਲੀ ਤਲਬ

ਹਜ਼ਰਤ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਨਹਿਰੂ ਯੁਵਾ ਕੇਂਦਰ ਰੋਪੜ, ਯੂਥ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਕੁਸ਼ਤੀ ਮੁਕਾਬਲੇ ਦੇ ਜੇਤੂ ਨੂੰ ਇਨਾਮ ਵਜੋਂ ਇੱਕ ਲੱਖ ਰੁਪਏ ਅਤੇ ਇੱਕ ਝੋਟੀ ਦਿੱਤੀ ਗਈ। Sports our culture

ਇਸ ਮੌਕੇ ਸਕੱਤਰ ਲੋਕਪਾਲ ਪੰਜਾਬ ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਦੀਪਾਂਕਰ ਗਰਗ, ਡੀ.ਐਸ.ਪੀ. ਮੋਰਿੰਡਾ ਮਨਜੀਤ ਸਿੰਘ ਔਲਖ, ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ, ਐਡਵੋਕੇਟ ਅਨਮੋਲ ਮਾਨ, ਐਡਵੋਕੇਟ ਪ੍ਰਿੰਸ ਮਾਨ, ਐਸ.ਐਚ.ਓ. ਸਦਰ ਮੋਰਿੰਡਾ ਸਿਮਰਨਜੀਤ ਸਿੰਘ, ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਨੰਬਰਦਾਰ ਬਹਾਦਰਪੁਰ ਸਿੰਘ, ਜਸਕਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। Sports our culture

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...