ਫਾਜਿਲਕਾ 19 ਮਾਰਚ
ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕੱਕੜ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬਜ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲਟੀਪਰਪਜ ਹੈਲਥ ਸੁਪਰਵਾਈਜਰ ਕੰਵਲਜੀਤ ਸਿੰਘ ਅਤੇ ਵਿਜੇ ਕੁਮਾਰ ਯੋਗ ਅਗਵਾਈ ਹੇਠ ਬੀ ਐੱਸ ਐੱਫ ਦੀਆਂ ਪੋਸਟਾਂ ਵਿਖੇ ਮਲੇਰੀਆ ਦੀ ਰੋਕਥਾਮ ਲਈ ਸਪਰੇ ਕਰਵਾਈ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਜੀਤ ਸਿੰਘ ਅਤੇ ਵਿੱਕੀ ਮ.ਪ.ਹ.ਵ ਨੇ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ। ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ।