ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਹਿਮ ਬੈਠਕ ,ਅਕਾਲੀ ਦਲ ਦੇ ਸਾਬਕਾ ਮੰਤਰੀਆਂ ਨੂੰ ਲੱਗ ਸਕਦੀ ਹੈ ਸਜ਼ਾ

Sri Akal Takht Sahib

Sri Akal Takht Sahib

 ਅੱਜ ਸੋਮਵਾਰ ਦੁਪਹਿਰ 1 ਵਜੇ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਹੈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਅਹੁਦਾ ਸਾਂਭ ਰਹੇ ਮੰਤਰੀਆਂ, ਸਾਬਕਾ ਜਥੇਦਾਰਾਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੱਦਿਆ ਗਿਆ ਹੈ।

ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਮੰਤਰੀਆਂ ਨੂੰ 2007-17 ਦੌਰਾਨ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਿਆਂ ਹੋਇਆਂ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਅਤੇ ਹੁਣ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ।ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਇਹ ਮੀਟਿੰਗ ਸੱਦਣ ਦਾ ਐਲਾਨ ਕੀਤਾ ਗਿਆ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸੁਖਬੀਰ ਬਾਦਲ ਨੇ ਆਪਣੇ ਲਿਖਤੀ ਦਰਖਾਸਤ ਵਿੱਚ ਕਿਹਾ ਸੀ ਕਿ ਪਾਰਟੀ ਦੇ ਸਾਰੇ ਵਰਕਰ ਚਾਹੁੰਦੇ ਹਨ ਕਿ ਵਿਸ਼ੇਸ਼ ਹਾਲਾਤਾਂ ਦੇ ਚੱਲਦਿਆਂ ਮੈਨੂੰ ਹੋ ਰਹੀਆਂ ਉਪ ਚੋਣਾਂ ਵਿੱਚ ਚੋਣ ਲੜਨ ਅਤੇ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

Read Also : ਪੰਜਾਬ ਦੀਆਂ ਜ਼ਿਮਨੀ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਨੇ ਚੁੱਕੀ ਸਹੁੰ ,CM ਭਗਵੰਤ ਮਾਨ ਵੀ ਸਨ ਹਾਜ਼ਰ

ਜ਼ਿਮਨੀ ਚੋਣ ਨਾ ਲੜ ਸਕਣ ਕਰਕੇ ਪੰਥ ਅਤੇ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ ਪਰ ਅਕਾਲ ਪੁਰਖ ਦੀ ਰਜਾ ਵਿੱਚ ਇਹ ਨੁਕਸਾਨ ਉਨ੍ਹਾਂ ਨੂੰ ਝੱਲਣਾ ਪਿਆ ਹੈ। ਇਸ ਲਈ ਉਨ੍ਹਾਂ ਦੀ ਸਜ਼ਾ ਬਾਰੇ ਜਲਦੀ ਤੋਂ ਜਲਦੀ ਫੈਸਲਾ ਲਿਆ ਜਾਣਾ ਚਾਹੀਦਾ ਹੈ ਤਾਂ ਕਿ ਉਹ ਪੰਥ ਵਿਰੋਧੀ ਤਾਕਤਾਂ ਦਾ ਡੱਟ ਦੇ ਮੁਕਾਬਲਾ ਕਰ ਸਕਣ।

Sri Akal Takht Sahib