ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਸਬੰਧੀ ਭਲਕੇ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਅਰੰਭ

ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਸਬੰਧੀ ਭਲਕੇ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਅਰੰਭ

Sri Akhand Path Sahib will begin

Sri Akhand Path Sahib will begin

ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਸਾਲਾਨਾ ਯਾਦ ਦੇ ਸਬੰਧ ਵਿੱਚ ਭਲਕੇ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ-ਨਾਲ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਵੀ 6 ਜੂਨ ਨੂੰ ਸ਼ਹੀਦੀ ਸਮਾਗਮ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।Sri Akhand Path Sahib will begin

also read :- ਇਤਿਹਾਸਕ ਰਹੀਆਂ 2024 ਦੀਆਂ ਲੋਕਸਭਾ ਚੋਣਾਂ, 64 ਕਰੋੜ ਵੋਟਰਾਂ ਨੇ ਬਣਾਇਆ ਰਿਕਾਰਡ : EC

ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ 1984 ਦਾ ਪਹਿਲਾ ਹਫ਼ਤਾ ਸਿੱਖ ਕੌਮ ਦੇ ਲਈ ਕਦੇ ਨਾ ਭੁੱਲਣਵਾਲਾ ਹੈ। ਦੇਸ਼ ਦੀ ਤਤਕਾਲੀ ਕਾਂਗਰਸ ਹਕੂਮਤ ਵੱਲੋਂ ਸਿੱਖਾਂ ਨੂੰ ਜੂਨ 1984 ਵਿਚ ਦਿੱਤੇ ਜ਼ਖ਼ਮ ਹਰ ਸਾਲ ਰਿਸਦੇ ਹਨ। ਇਸ ਸਾਲ ਸਿੱਖ ਕੌਮ ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮਨਾ ਰਹੀ ਹੈ, ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਮੁੱਚੇ ਗੁਰਦੁਆਰਾ ਸਾਹਿਬਾਨ ਵਿਚ ਸ਼ਹੀਦੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਸਿੱਖਾਂ ਲਈ ਬੇਹੱਦ ਭਾਵੁਕਤਾ ਵਾਲਾ ਸਮਾਂ ਹੈ, ਜਿਸ ਨੂੰ ਇਸਦੀ ਭਾਵਨਾ ਅਨੁਸਾਰ ਮਨਾਉਣਾ ਕੌਮ ਦਾ ਫਰਜ਼ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਕ 4 ਤੋਂ 6 ਜੂਨ ਤੱਕ ਕਾਲੀਆਂ ਦਸਤਾਰਾਂ ਸਜਾਈਆਂ ਜਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੀ 40ਵੀਂ ਯਾਦ ਮੌਕੇ ਸ਼ਾਂਤਮਈ ਤਰੀਕੇ ਨਾਲ ਗੁਰਬਾਣੀ ਜਾਪ ਕੀਤੇ ਜਾਣ।Sri Akhand Path Sahib will begin

Latest

ਛੇ ਭੈਣਾਂ, ਇਕ ਮੰਚ, ਬੇਅੰਤ ਜਜ਼ਬਾਤ — "ਬੜਾ ਕਰਾਰਾ ਪੂਦਣਾ" ਪੰਜਾਬੀ ਸਿਨੇਮਾ ‘ਚ ਔਰਤਪੁਣੇ ਨੂੰ ਇੱਕ ਨਵੀਂ ਪਰਿਭਾਸ਼ਾ ਦਵੇਗਾ
'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ
ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ