ਲੁਧਿਆਣਾ, 30 ਮਈ (000) – ਖੰਨਾ ਦੇ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੋਂਡਲ ਨੇ ਵੀਰਵਾਰ ਨੂੰ ਸੁਵਿਧਾ ਕੇਂਦਰ ਵਿਖੇ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਪੋਸਟਲ ਬੈਲਟ ਰਾਹੀਂ ਵੋਟ ਪਾਉਣ ਉਪਰੰਤ ਐਸ.ਐਸ.ਪੀ. ਕੋਂਡਲ ਨੇ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਮੌਕੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਪਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਪੋਲਿੰਗ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
1 ਜੂਨ ਨੂੰ ਲੋਕਤੰਤਰ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਨੇ ਕਿਹਾ ਕਿ ਪ੍ਰਸ਼ਾਸਨ ਨੇ ਲਗਭਗ 2689481 ਵੋਟਰਾਂ ਦੀ ਸਹੂਲਤ ਲਈ ਪੂਰੇ ਜ਼ਿਲ੍ਹੇ (ਲੁਧਿਆਣਾ ਸੰਸਦੀ ਹਲਕੇ ਵਿੱਚ 1843) ਵਿੱਚ 2921 ਪੋਲਿੰਗ ਸਟੇਸ਼ਨ ਬਣਾਏ ਹਨ। ਲੁਧਿਆਣਾ ਜ਼ਿਲ੍ਹੇ ਵਿੱਚ 1433062 ਪੁਰਸ਼, 1256270 ਔਰਤਾਂ ਅਤੇ 149 ਟਰਾਂਸਜੈਂਡਰ ਸ਼ਾਮਲ ਹਨ।