ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵਿਸ਼ੇਸ਼ ਕਦਮ-ਚੇਤਨ ਸਿੰਘ ਜੌੜਾਮਾਜਰਾ

Date:

Standard production of horticultural crops ਪੰਜਾਬ ਦੇ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵਿਸ਼ੇਸ਼ ਕਦਮ ਚੁੱਕਦਿਆਂ ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਬਾਗਬਾਨੀ ਫ਼ਸਲਾਂ ਖਾਸ ਕਰਕੇ ਆਲੂ, ਕਿੰਨੂ, ਮਿਰਚ ਅਤੇ ਲੀਚੀ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਅਤੇ ਹੋਰ ਬਾਗਬਾਨੀ ਫਸਲਾਂ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਬਾਰੇ ਵਿਚਾਰ-ਵਟਾਂਦਰਾ ਕਰਨ ਸਬੰਧੀ ਮੀਟਿੰਗ ਕੀਤੀ। ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਗਾਂਹਵਧੂ ਕਿਸਾਨਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਜੌੜਾਮਾਜਰਾ ਨੇ ਬਰਾਮਦ ਲਈ ਵੱਖ-ਵੱਖ ਬਾਗਬਾਨੀ ਫਸਲਾਂ ਦੀ ਮਹੱਤਤਾ ਅਤੇ ਵਿਭਾਗ ਵੱਲੋਂ ਅਪਣਾਈ ਜਾ ਰਹੀ ਕਲੱਸਟਰ ਪਹੁੰਚ ਦੇ ਲਾਭਾਂ ਬਾਰੇ ਦੱਸਿਆ। ਉਨ੍ਹਾਂ ‘ਫੇਜ਼’ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਥਾਪਤ ਕੀਤੇ ਗਏ ਮਿਰਚ ਕਲੱਸਟਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਪੰਜਾਬ ਵੱਲੋਂ ਆਲੂ, ਮਿਰਚ, ਕਿੰਨੂ ਅਤੇ ਲੀਚੀ ਦੀ ਬਰਾਮਦ ਦੀ ਸੰਭਾਵਨਾ ਦੱਸਦਿਆਂ ਉਨ੍ਹਾਂ ਨੇ ਆਗਾਮੀ ਸਮੇਂ ਵਿੱਚ ਪੰਜਾਬ ਦੀਆਂ ਹੋਰ ਪ੍ਰਮੁੱਖ ਫ਼ਸਲਾਂ ਨੂੰ ਕਲੱਸਟਰ ਪਹੁੰਚ ਅਧੀਨ ਲਿਆਉਣ ਦਾ ਵਿਚਾਰ ਪੇਸ਼ ਕੀਤਾ |ਮੀਟਿੰਗ ਵਿੱਚ ਦੁਬਈ ਦੇ ਵਪਾਰੀਆਂ ਅਤੇ ਨਿਰਯਾਤਕਾਂ ਦਾ ਇੱਕ ਵਫ਼ਦ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੇ ਸਿੱਧੇ ਮੰਡੀਕਰਨ ਵਿੱਚ ਸਹਾਇਤਾ ਦੇਣ ਲਈ ਅੱਗੇ ਆਇਆ। ਜੌੜਾਮਾਜਰਾ ਨੇ ਕਿਸਾਨਾਂ ਨੂੰ ਵਫ਼ਦ ਨਾਲ ਸਿੱਧਾ ਵਿਚਾਰ-ਵਟਾਂਦਰਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਦੁਬਈ ਦੇ ਰਸਤੇ ਤੋਂ ਸਿੱਧਾ ਅੰਤਰਰਾਸ਼ਟਰੀ ਮੰਡੀ ਵਿੱਚ ਬਰਾਮਦ ਕਰ ਸਕਣ। ਵਫ਼ਦ ਦੇ ਮੈਂਬਰ ਬਾਗਬਾਨੀ ਖੇਤਰ ਵਿੱਚ ਪੰਜਾਬ ਸਰਕਾਰ ਦੇ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ। ਇਸ ਮੌਕੇ ਅਧਿਕਾਰੀਆਂ ਅਤੇ ਉੱਦਮੀਆਂ ਨੇ ਨਿਰਯਾਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸੁਝਾਅ ਵੀ ਦਿੱਤੇ |ਬਾਗਬਾਨੀ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਨਿਰਯਾਤ ਸਹੂਲਤਾਂ ਵਧਾਉਣ ਵਾਸਤੇ ਕਿਸਾਨਾਂ ਦਾ ਪੂਰਾ ਸਮਰਥਨ ਕਰੇਗੀ।Standard production of horticultural crops

ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੌਜੂਦਾ ਉਤਪਾਦਨ ਅਤੇ ਉਤਪਾਦਨ ਵਧਾਉਣ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਵੱਲੋਂ ਇਸ ਮੰਤਵ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ।Standard production of horticultural crops

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...