Friday, December 27, 2024

ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ

Date:

ਅੰਮ੍ਰਿਤਸਰ, 27 ਜੁਲਾਈ


 START EX-GRATIA GRANT ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਿਵਾਰ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਦੇ ਨਾਲ-ਨਾਲ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਐਲਾਨ ਕੀਤਾ।


ਅੱਜ ਇੱਥੇ ‘ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ’ ਵਿਖੇ ਕਾਰਗਿਲ ਵਿਜੈ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਮੁੱਖ ਮੰਤਰੀ ਨੇ ਸੂਬੇ ਦੀ ਅਗਵਾਈ ਕਰਦਿਆਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।


ਜੰਗੀ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੈਨਿਕਾਂ ਦੇ ਲਾਮਿਸਾਲ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਹੁਣ ਰੱਖਿਆ ਸੈਨਾਵਾਂ ਵਿਚ ਨੌਕਰੀਆਂ ਦੌਰਾਨ ਸੈਨਿਕ ਦੀ ਕਿਸੇ ਹਾਦਸੇ ਵਿਚ (ਜੰਗੀ ਅਪ੍ਰੇਸ਼ਨਾਂ ਤੋਂ ਇਲਾਵਾ) ਮੌਤ ਹੋ ਜਾਣ ਦੀ ਸੂਰਤ ਵਿਚ ਪਰਿਵਾਰ ਲਈ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਕਿਉਂਕਿ ਇਹ ਬਹਾਦਰ ਸੈਨਿਕ ਵੀ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਦਿਵਿਆਂਗ ਹੋ ਚੁੱਕੇ ਸੈਨਿਕਾਂ ਲਈ ਵੀ ਐਕਸ-ਗ੍ਰੇਸ਼ੀਆ ਰਾਸ਼ੀ ਵਿਚ ਵਾਧਾ ਕੀਤਾ ਹੈ।

READ ASLO : ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ.

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 76 ਫੀਸਦੀ ਤੋਂ 100 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ ਹੁਣ 20 ਲੱਖ ਰੁਪਏ ਦੀ ਬਜਾਏ 40 ਲੱਖ ਰੁਪਏ ਐਕਸ-ਗ੍ਰੇਸ਼ੀਆ ਮਿਲੇਗੀ, 51 ਫੀਸਦੀ ਤੋਂ 75 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 10 ਲੱਖ ਰੁਪਏ ਦੀ ਬਜਾਏ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 5 ਲੱਖ ਰੁਪਏ ਦੀ ਬਜਾਏ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਮਹੀਨਾਵਾਰ ਮਾਲੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10000 ਰੁਪਏ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਜਿਨ੍ਹਾਂ ਨੇ ਦੇਸ਼ ਦੀ ਸੇਵਾ ਕੀਤੀ।START EX-GRATIA GRANT

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਹਾਜ਼ਰ ਸਨ। START EX-GRATIA GRANT

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...