ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ ਸੂਬਾ ਸਰਕਾਰ : ਬਲਕਾਰ ਸਿੱਧੂ

ਰਾਮਪੁਰਾ (ਬਠਿੰਡਾ), 6 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਵਿਖੇ ਸਬ ਡਵੀਜ਼ਨ ਕੰਪਲੈਕਸ ਦੀ 6.13 ਕਰੋੜ ਦੀ ਲਾਗਤ ਨਾਲ ਨਵੀਂ ਬਣਾਈ ਗਈ ਇਮਾਰਤ ਅਤੇ 6.03 ਕਰੋੜ ਦੀ ਲਾਗਤ ਨਾਲ ਨਵੀਂ ਆਈਟੀਆਈ ਮਹਿਰਾਜ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਉਪਰੰਤ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਵੱਲੋਂ ਰਾਮਪੁਰਾ ਫੂਲ ਵਿਖੇ 1.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਹੋਰ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਗਏ।

          ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ. ਬਲਕਾਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਵਿੱਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਹਿਮ ਪ੍ਰਾਪਤੀਆਂ ਬਾਰੇ ਦੱਸਿਆ ਕਿ ਲੋਕਾਂ ਨਾਲ ਕੀਤੀਆ ਗਈਆਂ ਗਾਰੰਟੀਆਂ 80 ਪ੍ਰਤੀਸ਼ਤ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਤਹਿਤ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ 45 ਹਜ਼ਾਰ ਤੋਂ ਵਧੇਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਬਿਨ੍ਹਾਂ ਕਿਸੇ ਸਿਫ਼ਾਰਿਸ ਤੋਂ ਸਿਰਫ਼ ਮੈਰਿਟ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰਨ ਲਈ ਅੱਗੇ ਵਧ ਰਹੀ ਹੈ।

          ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਿਰੋਧੀਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਦੀ ਪ੍ਰਸੰਸਾ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਰਾਮੁਪਰਾ ਤੋਂ ਭਗਤਾ ਰੋਡ ਦੀ ਰਿਪੇਅਰ ਦਾ ਕੰਮ ਵੀ ਜਲਦ ਸ਼ੁਰੂ ਹੋਵੇਗਾ, ਜਿਸ ਕਾਰਨ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਟ੍ਰੈਫ਼ਿਕ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ “ਆਪ ਸਰਕਾਰ ਆਪ ਦੇ ਦੁਆਰ” ਤਹਿਤ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਨੇੜੇ ਇੱਕੋ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿੰਨ੍ਹਾਂ ਦਾ ਆਮ ਲੋਕਾਂ ਨੂੰ ਬਹੁਤ ਫ਼ਾਇਦਾ ਹੋ ਰਿਹਾ ਹੈ।

          ਇਸ ਦੌਰਾਨ ਉਨ੍ਹਾਂ ਵੱਲੋਂ ਸਬ ਡਵੀਜ਼ਨ ਕੰਪਲੈਕਸ ਤੇ ਆਈਟੀਆਈ ਦੀ ਨਵੀਂ ਇਮਾਰਤ ਦਾ ਦੌਰਾ ਵੀ ਕੀਤਾ ਗਿਆ। ਉਨ੍ਹਾਂ ਆਈਟੀਆਈ ਵਿੱਚ ਸਿਖਲਾਈ ਲੈ ਰਹੀਆਂ ਆਰਟ ਐਂਡ ਕਰਾਫ਼ਟ ਦੀਆਂ ਸਿੱਖਿਆਰਥਣਾਂ ਵੱਲੋਂ ਹੱਥੀਂ ਤਿਆਰ ਕੀਤੀਆਂ ਗਈਆਂ ਵਸਤਾਂ ਦੀ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ। ਉਨ੍ਹਾਂ ਸਿੱਖਿਆਰਥਣਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਵੀ ਕੀਤਾ।

          ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ, ਮੈਂਬਰ ਪੰਜਾਬ ਸਕੂਲ ਸਿੱਖਿਆ ਬੋਰਡ ਸ਼੍ਰੀ ਸੁਖਬੀਰ ਸਿੰਘ ਬਰਾੜ, ਸਤਵਿੰਦਰ ਪੰਮਾ ਪ੍ਰਧਾਨ ਟਰੱਕ ਯੂਨੀਅਨ, ਆਪ ਆਗੂ ਰਵੀ ਸਿੰਗਲਾ (ਕਾਲਾ ਭੁੱਚੋ), ਆਈਟੀਆਈਜ਼ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼, ਵਿਦਿਆਰਥੀ ਅਤੇ ਆਮ ਲੋਕਾਂ ਤੋਂ ਇਲਾਵਾ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।

[wpadcenter_ad id='4448' align='none']