Thursday, December 26, 2024

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ

Date:

ਅੰਮ੍ਰਿਤਸਰ, 8 ਫਰਵਰੀ 2024 –

ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 178ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਨੂੰ ਸ਼ਰਧਾ ਭੇਟ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜਣਗੇ।ਉਨਾਂ ਨੇ  ਦੱਸਿਆ ਕਿ ਸਵੇਰੇ 10 ਵਜੇ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਵਿਖੇ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਮੌਕੇ ਫੌਜ ਅਤੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਉਪਰੰਤ ਅਟਾਰੀ ਸਥਿਤ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸਥਾਨਜਿੱਥੇ ਉਨਾਂ ਦਾ ਅੰਤਿਮ ਸਸਕਾਰ ਕੀਤਾ ਗਿਆਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਵਿਸ਼ੇਸ ਮਹਿਮਾਨ ਜਨਰਲ ਸ਼ਾਮ ਸਿੰਘ ਅਟਾਰੀ ਨੂੰ ਸ਼ਰਧਾ ਦੇ ਫੁੱਟ ਭੇਂਟ ਕਰਨਗੇ। ਉਨਾਂ ਇਸ ਮੌਕੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਐਸ.ਡੀ.ਐਮ. ਸ: ਅਰਵਿੰਦਰਪਾਲ ਸਿੰਘਸਿਵਲ ਸਰਜਨ ਡਾ. ਵਿਜੈ ਕੁਮਾਰਤਹਿਸੀਦਾਰ ਸ: ਅਮਰਜੀਤ ਸਿੰਘਡੀ.ਡੀ.ਪੀ.ਓ. ਸ੍ਰੀ ਸੰਦੀਪ ਮਲਹੋਤਰਾਡਿਪਟੀ ਡਾਇਰੈਕਟਰ ਬਾਗਬਾਨੀ ਸ: ਜਸਪਾਲ ਸਿੰਘ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਉਨਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਅਤੇ ਸ਼ਹੀਦ ਨੂੰ ਸ਼ਰਧਾ ਭੇਟ ਕਰਨ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...