State Level Teej Mahotsav Organized CM Saini
ਅੱਜ ਤੀਆਂ ਦੇ ਤਿਓਹਾਰ ਮੌਕੇ ਸਰਕਾਰ ਵੱਲੋਂ ਆਮ ਆਦਮੀ ਨੂੰ ਕੁਝ ਰਾਹਤ ਦਿੱਤੀ ਗਈ ਹੈ। ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਐਮ ਨਾਇਬ ਸੈਣੀ ਨੇ ਵੱਡਾ ਐਲਾਨ ਕੀਤਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਹਰਿਆਣਾ ਵਿਚ 500 ਰੁਪਏ ਪ੍ਰਤੀ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਸੀਐਮ ਸੈਣੀ ਨੇ ਕਿਹਾ ਕਿ ਰਾਜ ਵਿੱਚ 46 ਲੱਖ ਪਰਿਵਾਰਾਂ ਨੂੰ 500 ਰੁਪਏ ਵਿੱਚ ਐਲਪੀਜੀ ਸਿਲੰਡਰ ਮਿਲੇਗਾ। ਰਾਜ ਵਿਚ 1 ਲੱਖ 80 ਹਜ਼ਾਰ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਇਸ ਸਰਕਾਰੀ ਯੋਜਨਾ ਦਾ ਲਾਭ ਮਿਲੇਗਾ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨਾਇਬ ਸੈਣੀ ਨੇ ਜੀਂਦ ਦੀ ਨਵੀਂ ਅਨਾਜ ਮੰਡੀ ‘ਚ ਰਾਜ ਪੱਧਰੀ ਤੀਜ ਤਿਉਹਾਰ ‘ਚ ਸ਼ਿਰਕਤ ਕੀਤੀ ਸੀ ਅਤੇ ਇੱਥੇ ਵੱਡੀ ਗਿਣਤੀ ‘ਚ ਔਰਤਾਂ ਪਹੁੰਚੀਆਂ ਸਨ। ਜਨ ਸਭਾ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਉੱਜਵਲਾ ਯੋਜਨਾ ਤਹਿਤ ਔਰਤਾਂ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਹੁਣ ਹਰਿਆਣਾ ਵਿੱਚ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ 500 ਰੁਪਏ ਦਾ ਸਿਲੰਡਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਹਰਿਆਣਾ ਮਾਤਰੀ ਸ਼ਕਤੀ ਉਦਯਮ ਯੋਜਨਾ ਤਹਿਤ ਹੁਣ ਔਰਤਾਂ 5 ਲੱਖ ਰੁਪਏ ਤੱਕ ਦਾ ਕਰਜ਼ਾ ਲੈ ਸਕਣਗੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਦੇ ਰਿਵਾਲਵਿੰਗ ਫੰਡ ਨੂੰ 20000 ਰੁਪਏ ਤੋਂ ਵਧਾ ਕੇ 30000 ਰੁਪਏ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਨੇ ਹੈਲਪ ਗਰੁੱਪ ਦੀ ਸਮੂੰਹ ਸਖੀ ਦਾ ਮਾਣ ਭੱਤਾ 150 ਰੁਪਏ ਤੋਂ ਵਧਾ ਕੇ 500 ਰੁਪਏ ਕਰਨਾ ਹੈ।
Read Also : ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ
ਆਪਣੇ ਭਾਸ਼ਣ ਵਿਚ ਸੀਐਮ ਸੈਣੀ ਨੇ ਕਿਹਾ ਕਿ ਸਾਡੇ ਹਰਿਆਣਾ ਦੀਆਂ ਧੀਆਂ ਆਪਣੀ ਸਮਰੱਥਾ ਦਾ ਬੇਮਿਸਾਲ ਪ੍ਰਗਟਾਵਾ ਕਰ ਰਹੀਆਂ ਹਨ। ਮਨੂ ਭਾਕਰ ਨੇ ਪੂਰੇ ਦੇਸ਼ ਵਿੱਚ ਹਰਿਆਣਾ ਦਾ ਨਾਂ ਰੌਸ਼ਨ ਕੀਤਾ ਹੈ। ਰਾਜਨੀਤੀ ਦੇ ਖੇਤਰ ਵਿੱਚ ਵੀ ਔਰਤਾਂ ਦੀ ਭਾਗੀਦਾਰੀ ਵਧੀ ਹੈ ਅਤੇ ਅਜਿਹੀ ਸਥਿਤੀ ਵਿੱਚ ਅਸੀਂ ਔਰਤਾਂ ਦੇ ਵਿਕਾਸ ਲਈ ਦ੍ਰਿੜ ਹਾਂ। ਤੀਜ ਹਰਿਆਵਲ ਨਾਲ ਜੁੜਿਆ ਤਿਉਹਾਰ ਹੈ ਅਤੇ ਤੁਸੀਂ ਸਾਰੇ ਏਕ ਪੇੜ ਮਾਂ ਨਾਮ ਮੁਹਿੰਮ ਨਾਲ ਜੁੜੇ ਹੋ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਚਕੂਲਾ ‘ਚ ਮੁੱਖ ਮੰਤਰੀ ਨੇ ਸੂਬੇ ‘ਚ ਗਊਸ਼ਾਲਾਵਾਂ ‘ਚ ਪਸ਼ੂਆਂ ਲਈ ਗ੍ਰਾਂਟ ਦੇਣ ਦਾ ਐਲਾਨ ਕੀਤਾ ਸੀ।
State Level Teej Mahotsav Organized CM Saini