ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ

ਚੰਡੀਗੜ੍ਹ, 16 ਅਕਤੂਬਰ:

State to protect the interests of every class ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਹਰ ਕਿਸੇ ਲਈ ਨਹੀਂ ਸਗੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕੀਤੀ ਹੈ।

ਅੱਜ ਇੱਥੇ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਇੱਕ ਸੱਭਿਅਕ ਸਮਾਜ ਵਿੱਚ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

READ ALSO : ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗ ਦੇਣ ਦਾ ਸੱਦਾ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਿਤਾਵਨੀ ਦਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਤੋਂ ਸਿਵਾਏ ਹੋਰ ਕੋਈ ਵੀ ਉਦੇਸ਼ ਨਹੀਂ ਸੀ।State to protect the interests of every class

ਸਪੀਕਰ ਨੇ ਕਿਹਾ ਕਿ ਕੁਝ ਸਵਾਰਥੀ ਲੋਕ ਉਹਨਾਂ ਦੇ ਬਿਆਨਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਸਿਰਫ਼ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਵਾਲਿਆਂ ਲਈ ਸੀ। ਉਨ੍ਹਾਂ ਕਿਹਾ ਕਿ ਉਹਨਾਂ ਨੇ ਇਹਨਾਂ ਸਖ਼ਤ ਸ਼ਬਦਾਂ ਦੀ ਵਰਤੋਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੀਤੀ ਹੈ ਅਤੇ ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਚਾਹੁੰਦੇ ਹਨ।State to protect the interests of every class

[wpadcenter_ad id='4448' align='none']