ਹੋਮਗਾਰਡ ਜਸਪਾਲ ਸਿੰਘ ਦੀ ਮੌਤ ”ਤੇ CM ਮਾਨ ਦਾ ਬਿਆਨ, ਪਰਿਵਾਰ ਲਈ ਕੀਤਾ ਵੱਡਾ ਐਲਾਨ

Statement of CM Bhagwant Mann

Statement of CM Bhagwant Mann

ਚੰਡੀਗੜ੍ਹ/ਕਪੂਰਥਲਾ : ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ ਹੋਮਗਾਰਡ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ।

ਇਸ ਦੇ ਨਾਲ ਹੀ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਦੇ ਸਿਦਕ ਨੂੰ ਦਿਲੋਂ ਸਲਾਮ।

ਹੋਮਗਾਰਡ ਜਸਪਾਲ ਸਿੰਘ ਦੀ ਮੌਤ ”ਤੇ CM ਮਾਨ ਦਾ ਵੱਡਾ ਬਿਆਨ ਸਾਮਣੇ ਆਇਆ ਹੈ ,ਮਾਨ ਨੇ ਸੋਸ਼ਲ ਮੀਡੀਆ ਤੇ ਟਵੀਟ ਕਰ ਕੇ ਕਿਹਾ “ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ… ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ…ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ….

READ ALSO:ਅਸੀਂ ਪੁਰਾਣੀ ਪੈਨਸ਼ਨ ਸਕੀਮ OPS ਬਾਰੇ ਕਮੇਟੀ ਬਣਾਈ: ਅਮਿਤ ਸ਼ਾਹ

ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਦੇ ਸੰਚਾਲਨ ਦੇ ਕਬਜ਼ੇ ਨੂੰ ਲੈ ਕੇ ਅੱਜ ਸਵੇਰੇ ਪੁਲਸ ਅਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ ਹੋਈ ਸੀ। ਸ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

Statement of CM Bhagwant Mann

[wpadcenter_ad id='4448' align='none']