ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਦੇ 185 ਟਿਕਾਣਿਆਂ ‘ਤੇ 132 ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ

Date:

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਉਨਾਂ ਵਿਅਕਤੀਆਂ ਦੇ ਟਿਕਾਣਿਆਂ ‘ਤੇ ਰਾਜ ਵਿਆਪੀ ਛਾਪੇਮਾਰੀ ਕੀਤੀ, ਜਿਨਾਂ ‘ਤੇ ਪਿਛਲੇ ਕੁਝ ਸਾਲਾਂ ਦੌਰਾਨ ਗਊ ਹੱਤਿਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ।Statewide raids on locations

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਸਿੰਕ੍ਰੋਨਾਈਜ਼ਡ ਢੰਗ ਨਾਲ ਕਾਰਵਾਈ ਕੀਤੀ ਗਈ। ਸਾਰੇ ਸੀਪੀਜ/ਐਸਐਸਪੀਜ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ (ਐਸਆਈਜ) ਦੇ ਅਧੀਨ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਕਿ ਉਹ ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ  ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਜੋ ਉਨਾਂ ਦੀ ਮੌਜੂਦਾ ਸਥਿਤੀ ਦੀ ਜਾਂਚ ਕੀਤੀ ਸਕੇ।Statewide raids on locations

ਪੁਲਿਸ ਦੀਆਂ 132 ਟੀਮਾਂ, ਜਿਨਾਂ ਵਿੱਚ 900 ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੇ ਗਊ ਹੱਤਿਆ ਦੇ ਕੇਸ ਵਿੱਚ ਨਾਮਜ਼ਦ 185 ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ 2016 ਤੋਂ ਹੁਣ ਤੱਕ ਸੂਬੇ ਵਿੱਚ ਗਊ ਹੱਤਿਆ ਐਕਟ ਤਹਿਤ 319 ਐਫਆਈਆਰ ਦਰਜ ਕੀਤੀਆਂ ਹਨ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਉਲੰਘਣਾ ਕਰਨ ਵਾਲਿਆਂ ‘ਤੇ ਨਜ਼ਰ ਰੱਖਣਾ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਕਿਸੇ ਕਿਸਮ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹਨ। ਉਨਾਂ ਕਿਹਾ ਕਿ ਅਜਿਹੇ ਛਾਪੇ ਅੱਗੇ ਵੀ ਜਾਰੀ ਰਹਿਣਗੇ।Statewide raids on locations

also read :- ਪੰਜਾਬ ਪਾਵਰਕਾਮ ਨੇ ਫੀਲਡ ਸਟਾਫ਼ ਦੀਆਂ ਛੁੱਟੀਆਂ ਕੀਤੀਆਂ ਰੱਦ

ਉਨਾਂ ਭਰੋਸਾ ਦਿਵਾਇਆ ਕਿ ਗਊਆਂ ਨੂੰ ਮਾਰਨ/ਵੱਢਣ ਦੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲੀਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਬਾ-ਕਾਨੂੰਨ  ਪੁਲਿਸ ਬਲ  ਗਊਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਮਦਦ ਕਰਦੀਆਂ ਹਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...