ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਜਲੰਧਰ ਸਥਿਤ ਦਫ਼ਤਰ ‘ਚ ਹੋਈ ਚੋਰੀ

Stealing Master Salim's office

 Stealing Master Salim’s office
ਪਾਲੀਵੁੱਡ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਦਫ਼ਤਰ ‘ਚ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਕਾਲੀ ਐਕਟਿਵਾ ‘ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਦਫ਼0ਤਰ ਦੇ ਤਾਲੇ ਤੋੜ ਕੇ ਅੰਦਰੋਂ ਲਾਕਰ ਅਤੇ ਇਨਵਰਟਰ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਚੋਰੀ ਕਰਨ ਆਏ ਮੁਲਜ਼ਮ ਗਲੀ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਏ ਹਨ। ਚੋਰਾਂ ਨੇ ਦਫ਼ਤਰ ਵਿੱਚ ਲੱਗੇ ਕੈਮਰੇ ਨੂੰ ਤੋੜ ਦਿੱਤਾ। ਚੋਰੀ ਦੀ ਸ਼ਿਕਾਇਤ ਥਾਣਾ 6 ਦੀ ਪੁਲਸ ਨੂੰ ਦੇ ਦਿੱਤੀ ਗਈ ਹੈ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਦਫ਼ਤਰ ਵਿਚ ਕੰਮ ਕਰਨ ਵਾਲਾ ਮਨੀ ਨਾਂ ਦਾ ਨੌਜਵਾਨ ਸਵੇਰੇ ਦਫ਼ਤਰ ਪਹੁੰਚਿਆ। Stealing Master Salim’s office

also read :- ਪਾਣੀਪਤ ‘ਚ ਦੋ ਥਾਵਾਂ ‘ਤੇ ਲੱਖਾਂ ਦੀ ਲੁੱਟ: ਉਦਯੋਗਿਕ ਕਰਮਚਾਰੀ ਤੋਂ ਬਾਈਕ, ਨਕਦੀ ਤੇ ਮੋਬਾਈਲ ਖੋਹਿਆ,ਕੇਸ ਦਰਜ

ਦਫ਼ਤਰ ਵਿੱਚ ਕੰਮ ਕਰਦੇ ਮਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ 9 ਵਜੇ ਦੇ ਕਰੀਬ ਦਫ਼ਤਰ ਆਇਆ ਸੀ। ਫਿਰ ਉਸ ਨੇ ਵੇਖਿਆ ਕਿ ਦਫ਼ਤਰ ਦਾ ਦਰਵਾਜ਼ਾ ਪਹਿਲਾਂ ਹੀ ਖੁੱਲ੍ਹਾ ਸੀ। ਤਾਲਾ ਟੁੱਟ ਕੇ ਹੇਠਾਂ ਡਿੱਗ ਪਿਆ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਅੰਦਰ ਗਿਆ ਤਾਂ ਵੇਖਿਆ ਕਿ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਅੰਦਰੋਂ ਮਾਸਟਰ ਸਲੀਮ ਦਾ ਲਾਕਰ ਅਤੇ ਇਨਵਰਟਰ ਗਾਇਬ ਸੀ। ਇਸ ਤੋਂ ਬਾਅਦ ਉਸ ਨੇ ਮਾਸਟਰ ਸਲੀਮ ਅਤੇ ਉਸ ਦੇ ਸਾਥੀਆਂ ਨੂੰ ਚੋਰੀ ਦੀ ਸੂਚਨਾ ਦਿੱਤੀ।Stealing Master Salim’s office

[wpadcenter_ad id='4448' align='none']