Phagwara ਵਿੱਚ ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ, ਯਾਤਰੀਆਂ ‘ਚ ਦਹਿਸ਼ਤ

Stone pelting on Vande Bharat Express

Stone pelting on Vande Bharat Express

ਫਗਵਾੜਾ ‘ਚ ਬੁੱਧਵਾਰ ਸਵੇਰੇ ਵੰਦੇ ਭਾਰਤ ਐਕਸਪ੍ਰੈਸ ਟਰੇਨ ‘ਤੇ ਪੱਥਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੱਥਰਬਾਜ਼ੀ ਤੋਂ ਬਾਅਦ ਰੇਲ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਵੰਦੇ ਭਾਰਤ ਐਕਸਪ੍ਰੈਸ ਟਰੇਨ 22488 ’ਤੇ ਫਗਵਾੜਾ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕਰਨ ਦੀ ਸਨਸਨੀਖੇਜ਼ ਸੂਚਨਾ ਪ੍ਰਾਪਤ ਹੋਈ ਹੈ। ਟਰੇਨ ਦੇ ਸੀ-3 ਕੋਚ ‘ਤੇ ਪਥਰਾਅ ਕੀਤਾ ਗਿਆ, ਜਿਸ ‘ਚ ਦੋ ਖਿੜਕੀਆਂ ਦੇ ਸ਼ੀਸ਼ੇ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਘਟਨਾ ਤੋਂ ਬਾਅਦ ਵੰਦੇ ਭਾਰਤ ਟਰੇਨ ‘ਚ ਸਫਰ ਕਰ ਰਹੇ ਰੇਲਵੇ ਯਾਤਰੀਆਂ ‘ਚ ਡਰ ਅਤੇ ਸਹਿਮ ਪਾਇਆ ਜਾ ਰਿਹਾ ਹੈ।Stone pelting on Vande Bharat Express

ਰੇਲਗੱਡੀ ਦੇ ਸੀ3 ਕੋਚ ਵਿੱਚ ਸਫ਼ਰ ਕਰ ਰਹੇ ਗੁਰੂਗ੍ਰਾਮ ਦੇ ਵਸਨੀਕ ਪੂਨਮ ਕਾਲੜਾ ਅਤੇ ਡਾਲੀ ਠੁਕਰਾਲ ਨੇ ਦੱਸਿਆ ਕਿ ਜਿਵੇਂ ਹੀ ਉਹ ਫਗਵਾੜਾ ਤੋਂ ਦਿੱਲੀ ਜਾਣ ਵਾਲੀ ਵੰਦੇ ਭਾਰਤ ਟਰੇਨ ਐਕਸਪ੍ਰੈਸ ਵਿੱਚ ਸਵਾਰ ਹੋਏ ਤਾਂ ਉਨ੍ਹਾਂ ਨੇ ਆਪਣੀ ਸੀਟ ਦੇ ਨੇੜੇ ਇੱਕ ਜ਼ੋਰਦਾਰ ਆਵਾਜ਼ ਸੁਣੀ। ਉਨ੍ਹਾਂ ਦੱਸਿਆ ਕਿ ਕੁਝ ਸਮੇਂ ਤਕ ਕਿਸੇ ਨੂੰ ਕੁਝ ਪਤਾ ਨਹੀ ਲੱਗਿਆ ਕਿ ਕੀ ਹੋਇਆ ?

ALSO READ :- ਪਿਤਾ ਦੇ ਭੋਗ ਤੋਂ ਬਾਅਦ ASI ਪੁੱਤਰ ਦੀ ਹੋ ਗਈ ਮੌਤ !

ਜਦੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਵੰਦੇ ਭਾਰਤ ਐਕਸਪ੍ਰੈਸ ਟਰੇਨ ਦੇ ਸੀ3 ਕੋਚ ‘ਤੇ ਬਾਹਰੋਂ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕੀਤਾ ਗਿਆ ਸੀ। ਹਾਲਾਂਕਿ, ਕੁਝ ਯਾਤਰੀਆਂ ਦਾ ਕਹਿਣਾ ਹੈ ਕਿ ਇਹ ਪੱਥਰ ਬਾਹਰੋਂ ਬੱਚਿਆਂ ਦੁਆਰਾ ਸੁੱਟੇ ਗਏ ਹਨ? ਜਦਕਿ ਕੁਝ ਦਾ ਕਹਿਣਾ ਹੈ ਕਿ ਇਹ ਪੱਥਰਬਾਜ਼ੀ ਸ਼ਰਾਰਤ ਨਾਲ ਕੀਤੀ ਗਈ ਹੈ।Stone pelting on Vande Bharat Express

[wpadcenter_ad id='4448' align='none']