Storm rain and hail alert
ਦੇਸ਼ ਦੇ ਕਈ ਹਿੱਸਿਆਂ ਵਿਚ ਪੈ ਰਹੀ ਕਹਿਰ ਦੀ ਗਰਮੀ ਵਿੱਚ ਮੀਂਹ ਨੇ ਰਾਹਤ ਦਿੱਤੀ ਹੈ। ਇਸ ਦੌਰਾਨ ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਵਿੱਚ ਇਕ ਔਂਰਜ ਅਲਰਟ ਜਾਰੀ ਕੀਤਾ ਹੈ, ਜਿਸ ਵਿਚ ਤੇਜ਼ ਧੂੜ ਭਰੇ ਤੂਫਾਨ ਤੋਂ ਬਾਅਦ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 12 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਹਲਕੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਆਮ ਤੌਰ ‘ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਹੋਰ ਉੱਤਰ-ਪੱਛਮੀ ਰਾਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਸਮ ਵਿਭਾਗ ਨੇ ਕਿਹਾ ਹੈ ਕਿ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ 13 ਮਈ ਤੱਕ ਅਤੇ ਰਾਜਸਥਾਨ ਵਿੱਚ 12 ਮਈ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਜਰਾਤ ਦੇ ਤੱਟੀ ਖੇਤਰਾਂ ਵਿੱਚ 14 ਮਈ ਤੱਕ ਗਰਮ ਅਤੇ ਨਮੀ ਵਾਲਾ ਮੌਸਮ ਬਣਿਆ ਰਹੇਗਾ।Storm rain and hail alert
also read ;- ਹਰਿਆਣਾ ‘ਚ ਹਮਲੇ ਤੋਂ ਬਾਅਦ ਜੇਜੇਪੀ ਉਮੀਦਵਾਰ ਨੈਨਾ ਚੌਟਾਲਾ ਹੋਈ ਭਾਵੁਕ
ਇਸ ਤੋਂ ਇਲਾਵਾ ਆਈਐਮਡੀ ਨੇ 16 ਮਈ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਮੌਸਮ ਦੇ ਨਾਲ ਹੀ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਅੱਜ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।ਅਗਲੇ 24 ਘੰਟਿਆਂ ਦਾ ਮੌਸਮ
ਸਕਾਈਮੈਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਉੜੀਸਾ, ਕਰਨਾਟਕ ਦੇ ਕੁਝ ਹਿੱਸੇ, ਕੇਰਲ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਤੇਲੰਗਾਨਾ, ਮਹਾਰਾਸ਼ਟਰ, ਤਾਮਿਲਨਾਡੂ , ਲਕਸ਼ਦੀਪ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਅਗਲੇ 24 ਘੰਟਿਆਂ ਦਾ ਮੌਸਮ
ਸਕਾਈਮੈਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਉੜੀਸਾ, ਕਰਨਾਟਕ ਦੇ ਕੁਝ ਹਿੱਸੇ, ਕੇਰਲ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਤੇਲੰਗਾਨਾ, ਮਹਾਰਾਸ਼ਟਰ, ਤਾਮਿਲਨਾਡੂ , ਲਕਸ਼ਦੀਪ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।Storm rain and hail alert