ਧਾਰਮਿਕ ਚਿੰਨ੍ਹ,ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ- ਰਿਟਰਨਿੰਗ ਅਫ਼ਸਰ

ਫ਼ਰੀਦਕੋਟ 15 ਮਈ,2024

 ਲੋਕ ਸਭਾ ਚੋਣਾਂ 2024 ਵਿੱਚ ਬਤੌਰ ਉਮੀਦਵਾਰ ਵਜੋਂ ਚੋਣਾਂ ਲੜ ਰਹੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਰਾਜਨੀਤਿਕ ਪਾਰਟੀਆਂ ਨੂੰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮੁੜ ਤੋਂ ਹਦਾਇਤ ਕੀਤੀ ਕਿ ਧਾਰਮਿਕ ਚਿੰਨ੍ਹ ਜਾਂ ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

          ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਤਹਿਤ ਹਰ ਪ੍ਰਕਾਰ ਦੇ ਸੋਸ਼ਲ ਮੀਡੀਆ ਤੇ ਪਾਉਣ ਵਾਲੇ ਇਸ਼ਤਿਹਾਰ, ਬਲਕ ਐਸ.ਐਮ.ਐਸ/ ਵੋਇਸ ਮੈਸੇਜ/ਇੰਟਰਨੈਟ/ਵੈਬਸਾਈਟ/ਈ-ਪੇਪਰ/ਪ੍ਰਾਈਵੇਟ ਰੇਡੀਓ ਐਫ਼.ਐਮ ਚੈਨਲ ਜਨਤਕ ਥਾਵਾਂ ਤੇ ਆਡੀਓ/ਵਿਜੀਊਲ ਡਿਸਪਲੇਅ ਦੀ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ) ਤੋਂ ਕੰਟੈਂਟ ਦੀ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਮੀਦਵਾਰਾਂ ਵਲੋਂ ਸੋਸ਼ਲ ਮੀਡੀਆ ਤੇ ਪਾਏ ਜਾਣ ਵਾਲੇ ਇਸ਼ਤਿਹਾਰ ਦਾ ਖ਼ਰਚਾ ਵੀ ਦੱਸਣਾ ਲਾਜ਼ਮੀ ਹੋਵੇਗਾ।

          ਉਨ੍ਹਾਂ ਦੱਸਿਆ ਕਿ ਹਰ ਕਿਸਮ ਦੇ ਪੇਸਟਰ, ਬੈਨਰ,ਪੈਫਲਿਟ ਦੇ ਕੰਟੈਂਟ ਦੀ ਨਿਰੋਲ ਜ਼ਿੰਮੇਵਾਰੀ ਛਾਪਕ (ਛਾਪਕ ਜਾਂ ਪ੍ਰਕਾਸ਼ਕ) ਦੀ ਹੋਵੇਗੀ ਅਤੇ ਇਸ ਦਾ ਖ਼ਰਚਾ ਬੁੱਕ ਕਰਵਾਉਣਾ ਲਾਜ਼ਮੀ ਹੋਵੇਗਾ। ਪੋਸਟਰ, ਪੈਂਫਲਿਟ,ਬੈਨਰ, ਲੀਫਲੈਟ ਦੀ ਪੂਰਵ ਪ੍ਰਵਾਨਗੀ ਨਿਯਮਾਂ ਮੁਤਾਬਿਕ ਲੋੜੀਂਦੀ ਨਹੀਂ ਹੈ।

ਪ੍ਰਿੰਟ ਮੀਡੀਆ ਦੇ ਮਾਮਲੇ ਵਿੱਚ ਉਨ੍ਹਾਂ ਦੱਸਿਆ ਕਿ ਅਖ਼ਬਾਰਾਂ ਵਿੱਚ ਇਸ਼ਤਿਹਾਰ ਛਪਵਾਉਣ ਦੀ ਪੂਰਵ ਪ੍ਰਵਾਨਗੀ ਚੋਣਾਂ ਵਾਲੇ ਦਿਨ (1 ਜੂਨ) ਅਤੇ ਇੱਕ ਦਿਨ ਪਹਿਲਾਂ ਪ੍ਰਵਾਨਗੀ ਲੈਣਾ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਰਜਿਸਟਰਡ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਦੇ ਮਾਮਲੇ ਵਿੱਚ ਇਹ ਮਨਜ਼ੂਰੀ ਤਿੰਨ ਦਿਨ ਪਹਿਲਾਂ ਅਤੇ ਗੈਰ ਰਜਿਸਟਰਡ ਪਾਰਟੀਆਂ ਸੱਤ ਦਿਨ ਪਹਿਲਾਂ ਕਮਰਾ ਨੰ- 355 ਐਮ.ਸੀ.ਐਮ.ਸੀ ਸੈਲ ਵਿਖੇ ਮਨਜ਼ੂਰੀ ਲਈ ਅਰਜ਼ੀ ਦੇਣਗੀਆਂ।

ਵੀਡੀਓ ਦੇ ਮਾਮਲੇ ਵਿੱਚ ਵੀਡੀਓ ਤੋਂ ਇਲਾਵਾ ਲਿਖਤੀ ਤਸਦੀਕ ਸੁਦਾ ਸਕ੍ਰਿਪਟ ਵੀ ਦੇਣੀ ਲਾਜ਼ਮੀ ਹੋਵੇਗੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਤੇ ਕੀਤੇ ਗਏ ਖਰਚੇ ਦਾ ਵੇਰਵਾ ਵੀ ਦੱਸਣਾ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਝੂਠੀਆਂ ਖਬਰਾਂ, ਪੇਡ ਨਿਊਜ਼ ਤੇ ਵੀ ਲਗਾਤਾਰ ਨਜ਼ਰਸਾਨੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਮੀਡੀਆ ਨੂੰ ਵੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ, ਖਬਰਾਂ ਲਿਖਦੇ ਸਮੇਂ, ਖਾਸ ਕਰਕੇ ਖਬਰ ਦੀ ਸੁਰਖੀ ਅਤੇ ਸਿਰਲੇਖ ਬਣਾਉਂਦੇ ਹੋਏ ਖਾਸ ਖਿਆਲ ਰੱਖਿਆ ਜਾਵੇ।

         ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਸਮੱਗਰੀ, ਸੰਦੇਸ਼/ਕਮੈਂਟ/ਫੋਟੋ/ਪੋਸਟ ਕੀਤਾ ਬਲੋਗ/ਸੈਲਫ ਅਕਾਊਂਟ ਤੇ ਅਪਲੋਡ ਕੀਤਾ ਗਿਆ, ਇਸ ਨੂੰ ਰਾਜਨੀਤਿਕ ਇਸ਼ਤਿਹਾਰ ਵਜੋਂ ਨਹੀਂ ਦੇਖਿਆ ਜਾਵੇਗਾ ਅਤੇ ਇਸ ਦੀ ਪ੍ਰੀ ਸਰਟੀਫਿਕੇਸ਼ਨ ਦੀ ਲੋੜ ਨਹੀਂ ਹੋਵੇਗੀ।

[wpadcenter_ad id='4448' align='none']