Tuesday, January 14, 2025

ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪਿ੍ਰੰਟਰਾਂ ਨੂੰ ਸਖਤ ਹਦਾਇਤਾਂ ਜਾਰੀ

Date:

ਅੰਮ੍ਰਿਤਸਰ, 7  ਮਈ, 2024–ਭਾਰਤ ਚੋਣ ਕਮਿਸਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਪੋਸਟਰ, ਪੈਫਲਿਟ, ਬੈਨਰ ਆਦਿ ਦੀ ਛਪਾਈ ਵਾਲੇ ਪਿ੍ਰੰਟਰਾਂ ਨੂੰ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸਨਰ ਸ੍ਰੀ ਘਨਸਾਮ ਥੋਰੀ ਵੱਲੋਂ ਸਖਤ ਦਿਸਾ ਨਿਰਦੇਸ ਜਾਰੀ ਕੀਤੇ ਗਏ ਤਾਂ ਜੋ ਚੋਣ ਜਾਬਤੇ ਦੀ ਕਿਸੇ ਪ੍ਰਕਾਰ ਦੀ ਉਲੰਘਣਾ ਨਾ ਹੋਵੇ।

ਉਨਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਪ੍ਰਚਾਰ ਸਬੰਧੀ ਪੋਸਟਰ, ਪੈਫਲਿਟ, ਬੈਨਰ, ਵਾਲਪੇਪਰ ਆਦਿ ਛਪਾਉਣ ਵੇਲੇ ਜਿਲਾ ਪੱਧਰੀ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਐਂਡ ਮੋਨੇਟਰਿੰਗ ਕਮੇਟੀ) ਪਾਸੋਂ ਪ੍ਰੀ ਸਰਟੀਫਿਕੇਸਨ (ਪੂਰਵ ਪ੍ਰਵਾਨਗੀ) ਲੈਣ ਦੀ ਜਰੂਰਤ ਨਹੀਂ ਹੈ, ਪਰ ਉਹਨਾਂ ਤੇ ਆਉਣ ਵਾਲੇ ਖਰਚੇ ਦੀ ਜਾਣਕਾਰੀ ਆਰ.ਓ ਐਕਸਪੈਂਡੀਚਰ ਸੈਲ ਵਿਖੇ ਹਰ ਹਾਲ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਪਿ੍ਰੰਟਿਡ ਮਟੀਰੀਅਲ ਦੀਆਂ ਚਾਰ ਕਾਪੀਆਂ ਵੀ ਜਮ੍ਹਾਂ ਕਰਾਉਣਗੇ। ਇਹ ਮੁਕੰਮਲ ਸੂਚਨਾ ਪਿ੍ਰੰਟਿੰਗ ਦੇ ਤਿੰਨ ਦਿਨ ਦੇ ਅੰਦਰ ਅੰਦਰ ਆਉਣੀ ਲਾਜ਼ਮੀ ਹੈ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਐਕਸਪੈਂਡੀਚਰ ਸੈਲ ਰਾਹੀਂ ਦੇਣੀ ਲਾਜ਼ਮੀ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਹੜੀ ਵੀ ਪਿ੍ਰੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ, ਪਤਾ ਗਿਣਤੀ ਛਾਪਣਾ 127 (ਏ) ਆਫ ਆਰ.ਬੀ.ਐਕਟ 1951 ਤਹਿਤ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਿ੍ਰੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਸਬੰਧੀ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ।

ਉਹਨਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਇਸਤਿਹਾਰਬਾਜੀ ਵਿੱਚ ਭੱਦੀ ਸਬਦਾਵਲੀ, ਕਿਸੇ ਵੀ ਧਰਮ ਦੇ ਖਿਲਾਫ ਵਰਤੀ ਜਾਂਦੀ ਸਬਦਾਵਲੀ ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜਦੀ ਹੋਵੇ, ਇਸਤਿਹਾਰ ਨੂੰ ਨਾ ਛਾਪਿਆ ਜਾਵੇ। ਉਨਾਂ ਦੱਸਿਆ ਕਿ ਸੂਬਾ ਪੱਧਰ ਅਤੇ ਰਾਸਟਰੀ ਪੱਧਰ ਤੇ ਰਜਿਸਟਰਡ ਰਾਜਨੀਤਿਕ ਪਾਰਟੀਆਂ ਆਪਣੇ ਇਸਤਿਹਾਰ ਦੀ ਮਨਜੂਰੀ ਲਈ ਤਿੰਨ ਦਿਨ ਪਹਿਲਾਂ ਐਮ.ਸੀ.ਐਮ.ਸੀ ਸੈੱਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਰਜੀ ਦੇਣਗੀਆਂ ਜਦ ਕਿ ਗੈਰ ਰਜਿਸਟਰਡ ਅਤੇ ਆਜਾਦ ਉਮੀਦਵਾਰ ਪਾਰਟੀਆਂ ਸੱਤ ਦਿਨ ਪਹਿਲਾਂ ਇਹ ਮਨਜੂਰੀ ਪ੍ਰਾਪਤ ਕਰਨ ਲਈ ਅਰਜੀ ਦੇਣਗੀਆ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ, ਇੰਟਰਨੈਂਟ, ਵੈਬਸਾਈਟ ਵੀ ਇਲੈਕਟਰੋਨਿਕ ਮੀਡੀਆ ਦਾ ਹਿੱਸਾ ਹੈ, ਇਸ ਕਾਰਨ ਇਨ੍ਹਾਂ ਉੱਪਰ ਕੋਈ ਵੀ (ਆਡੀਓ/ਵੀਡੀਓ) ਕੰਟੈਂਟ ਪਾਉਣ ਤੋਂ ਪਹਿਲਾਂ ਐਮ.ਸੀ.ਐਮ.ਸੀ ਸੈਲ ਦੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।

ਇਸ ਤੋਂ ਇਲਾਵਾ ਜੇਕਰ ਕਿਸੇ ਰਾਜਨੀਤਿਕ ਪਾਰਟੀ ਵਲੋਂ ਆਡੀਓ/ਵੀਜੀਊਲ/ਵੀਡੀਓ) ਕੰਟੈਂਟ ਕਿਸੇ ਜਨਤਕ ਥਾਂ ਤੇ ਇਸ਼ਤਿਹਾਰ ਦੇ ਰੂਪ ਵਿੱਚ ਚਲਾਉਣਾ ਹੈ ਤਾਂ ਉਸ ਦੀ ਪੂਰਵ ਪ੍ਰਵਾਨਗੀ ਵੀ ਐਮ.ਸੀ.ਐਮ.ਸੀ ਸੈਲ ਤੋਂ ਲੈਣੀ ਲਾਜ਼ਮੀ ਹੋਵੇਗੀ। ਉਨ੍ਹਾਂ  ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸ ਤੋਂ ਇਕ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਛੱਪਣ ਵਾਲੇ ਇਸਤਿਹਾਰਾਂ ਦੀ ਪ੍ਰੀ ਸਰਟੀਫਿਕੇਸ਼ਨ (ਪੂਰਵ ਮਨਜੂਰੀ )ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ ਘੱਟ ਦੋ ਦਿਨ ਪਹਿਲਾਂ ਐਮ.ਸੀ.ਐਮ.ਸੀ. ਕੋਲ ਅਰਜੀ ਦੇਣਾ ਲਾਜਮੀ ਹੋਵੇਗਾ।

            ਵੀਡੀਓ ਦੇ ਮਾਮਲੇ ਵਿੱਚ ਵੀਡੀਓ ਤੋਂ ਇਲਾਵਾ ਲਿਖਤੀ ਤਸਦੀਕ ਸੁਦਾ ਸਕਿ੍ਰਪਟ ਵੀ ਦੇਣੀ ਲਾਜਮੀ ਹੋਵੇਗੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਤੇ ਕੀਤੇ ਗਏ ਖਰਚੇ ਦਾ ਵੇਰਵਾ ਵੀ ਦੱਸਣਾ ਹੋਵੇਗਾ। ਉਹਨਾਂ ਇਹ ਵੀ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਜਿਸ ਦਿਨ ਇਸਤਿਹਾਰ ਛਾਪਿਆ ਜਾਵੇਗਾ, ਉਸ ਦਾ ਵੇਰਵਾ ਵੀ ਦੇਣਾ ਲਾਜਮੀ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਟੀਮ ਮੈਂਬਰਾਂ ਨੂੰ ਝੂਠੀਆਂ ਖਬਰਾਂ, ਪੇਡ ਨਿਊਜ ਤੇ ਵੀ ਲਗਾਤਾਰ ਨਜਰਸਾਨੀ ਸਬੰਧੀ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਕੰਟੈਂਟ, ਸੰਦੇਸ਼/ਕਮੈਂਟ/ਫੋਟੋ/ਪੋਸਟ ਕੀਤਾ ਬਲੋਗ/ਸੈਲਫ ਅਕਾਊਂਟ ਤੇ ਅਪਲੋਡ ਕੀਤਾ ਹੋਵੇ ਦੀ ਪ੍ਰੀ ਸਰਟੀਫਿਕੇਸ਼ਨ ਦੀ ਲੋੜ ਨਹੀਂ ਹੈ।   

Share post:

Subscribe

spot_imgspot_img

Popular

More like this
Related

ਦੱਖਣੀ ਅਫਰੀਕਾ ਮੌਕੇ ਵਾਪਰਿਆ ਵੱਡਾ ਹਾਦਸਾ ! ਸੋਨੇ ਦੀ ਖਾਨ ਚ ਫਸੇ 100 ਮਜ਼ਦੂਰਾਂ ਦੀ ਮੌਤ

South Agrica Gold Mines Accident ਦੱਖਣੀ ਅਫਰੀਕਾ ਵਿੱਚ ਇੱਕ ਗੈਰ-ਕਾਨੂੰਨੀ...

ਮੁਹਾਲੀ ‘ਚ ਡਿੱਗਿਆ ਸ਼ੋਅਰੂਮ ਦਾ ਲੈਂਟਰ, 1 ਦੀ ਮੌਤ, ਕਈ ਜ਼ਖ਼ਮੀ

Mohali TDI City ਮੋਹਾਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।...