ਜ਼ਿਲ੍ਹੇ ਅੰਦਰ ਨਜ਼ਾਇਜ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ ਸਖਤ ਨਿਗਰਾਨੀ : ਜਸਪ੍ਰੀਤ ਸਿੰਘ

Date:

ਬਠਿੰਡਾ, 5 ਅਪ੍ਰੈਲ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਅੰਦਰ ਅਲਕੋਹਲ ਨਾਲ ਸਬੰਧਤ ਇਡਸਟਰੀਜ਼, ਇਥਨੋਲ ਯੂਨਿਟਾਂ ਤੋਂ ਇਲਾਵਾ ਗੁਆਂਢੀ ਰਾਜਾਂ ਤੋਂ ਨਜ਼ਾਇਜ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਅੱਜ ਇੱਥੇ ਬੀਸੀਐਲ ਇੰਡਸਟਰੀਜ਼ (ਲਿਮਟਿਡ) ਸੰਗਤ ਕਲਾਂ ਦਾ ਅਚਨਚੇਤ ਦੌਰਾ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਇੰਡਸਟਰੀਜ਼ ਦੇ ਇਥਨੋਲ ਯੂਨਿਟ, ਬੋਟਲਿੰਗ ਪਲਾਂਟ, ਵੇਅਰਹਾਊਸ, ਸੀਸੀਟੀਵੀ ਕੈਮਰੇ, ਰਾਅਮਟੀਰੀਅਲ ਅਤੇ ਹੋਲੋਗ੍ਰਾਮ ਆਦਿ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦੀਪਕ ਪਾਰੀਕ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

        ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਬੀਸੀਐਲ ਇੰਡਸਟਰੀਜ਼ ਦੇ ਇਥਨੋਲ ਯੂਨਿਟ ਵਿੱਚ ਮੌਜੂਦ ਇਥਨੋਲ ਨਾਲ ਭਰੇ ਜਾ ਰਹੇ ਟੈਂਕਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਉਪਰੰਤ ਉਨ੍ਹਾਂ ਵੱਲੋਂ ਵੇਅਰਹਾਊਸ ਦੇ ਸਟਾਕ ਦਾ ਵੀ ਨਿਰੀਖਣ ਕੀਤਾ, ਜੋ ਨਿੱਲ ਪਾਇਆ ਗਿਆ।

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਇੰਡਸਟਰੀਜ਼ ਦੇ ਬੋਟਲਿੰਗ ਪਲਾਂਟ ਦਾ ਵੀ ਨਿਰੀਖਣ ਕੀਤਾ ਅਤੇ ਇਸ ਮੌਕੇ ਸੈਂਪਲ ਵੀ ਲਏ ਗਏ, ਜੋ ਸਹੀ ਪਾਏ ਗਏ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਇੰਡਸਟਰੀਜ਼ ਦੇ ਹੋਲੋਗ੍ਰਾਮ ਦਾ ਵੀ ਬਾਰੀਕੀ ਨਾਲ ਨਿਰੀਖਣ ਕੀਤਾ, ਜੋ ਸਹੀ ਪਾਇਆ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਦੇ ਸਬੰਧ ਵਿੱਚ ਚੁੱਕੇ ਕਦਮਾਂ ਬਾਰੇ ਦੱਸਦਿਆਂ ਕਿਹਾ ਕਿ ਹਰਿਆਣਾ ਨਾਲ ਲੱਗਦੀ ਅੰਤਰਰਾਜੀ ਸਰਹੱਦ ‘ਤੇ ਚੌਕਸੀ ਸਖ਼ਤ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰੀਆਂ ਪ੍ਰਮੁੱਖ ਸੜਕਾਂ ਅਤੇ ਲਿੰਕ ਸੜਕਾਂ ਨੂੰ ਆਬਕਾਰੀ ਅਤੇ ਪੁਲਿਸ ਚੌਕੀਆਂ ਵੱਲੋਂ ਕਵਰ ਕੀਤਾ ਜਾਵੇਗਾ। ਉਨ੍ਹਾਂ ਵਲੋਂ ਡੀਸੀ ਸਿਰਸਾ ਨਾਲ ਵੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਅੰਤਰਰਾਜੀ ਸਰਹੱਦ ‘ਤੇ ਸ਼ਰਾਬ ਦੀਆਂ ਦੁਕਾਨਾਂ ਦੀ ਗਿਣਤੀ ਬਾਰੇ ਰਿਪੋਰਟ ਮੰਗੀ।

ਅੰਤਰਰਾਜੀ ਰੂਟਾਂ ‘ਤੇ ਸ਼ਰਾਬ ਦੀ ਢੋਆ-ਢੁਆਈ ਬਾਬਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਤੋਂ ਆਦਰਸ਼ ਚੋਣ ਜਾਬਤਾ (ਐਮ.ਸੀ.ਸੀ.) ਲਾਗੂ ਹੋਇਆ ਹੈ, ਉਦੋਂ ਤੋਂ ਹੀ ਆਬਕਾਰੀ, ਪੁਲਿਸ ਅਤੇ ਐਫ.ਐਸ.ਟੀ. ਦੀਆਂ ਟੀਮਾਂ ਸਰਗਰਮ ਹਨ ਜਿਨ੍ਹਾਂ ਵਲੋਂ ਹੁਣ ਤੱਕ ਲਗਭਗ 2136.35 ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਐਕਸਾਈਜ਼ ਬਠਿੰਡਾ ਰੇਜ਼ ਸ਼੍ਰੀ ਉਮੇਸ਼ ਭੰਡਾਰੀ, ਐਕਸਾਈਜ਼ ਅਫ਼ਸਰ ਬਰਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...