ਸੋਹਾਣਾ ਗੁਰਦੁਆਰਾ ਸਾਹਿਬ ਸਾਹਮਣਿਓਂ ਚੁੱਕੇ 37 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਸ ਦੀ ਸਖਤ ਕਾਰਵਾਈ

Strict police action against 37 protestors ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਦੇ ਸਮਰਥਨ ‘ਚ ਸੋਹਾਣਾ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਕੁੱਲ 37 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸੋਹਾਣਾ ਥਾਣਾ ਪੁਲਸ ਨੇ ਕਾਰਵਾਈ ਕੀਤੀ ਹੈ। ਪੁਲਸ ਨੇ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ 24 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ, ਜਦੋਂਕਿ 13 ਖ਼ਿਲਾਫ਼ ਸੀ. ਆਰ. ਪੀ. ਸੀ. ਦੀ ਧਾਰਾ 107/151 ਤਹਿਤ ਕਾਰਵਾਈ ਕੀਤੀ ਹੈ। ਪੁਲਸ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿੱਥੋਂ 24 ਨੂੰ ਕਾਨੂੰਨੀ ਹਿਰਾਸਤ ‘ਚ ਭੇਜ ਦਿੱਤਾ ਗਿਆ, ਜਦੋਂਕਿ 4 ਨੂੰ ਜ਼ਮਾਨਤ ’ਤੇ ਛੱਡ ਦਿੱਤਾ ਗਿਆ ਹੈ। Strict police action against 37 protestors

ਪੁਲਸ ਨੇ 24 ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਹੈ, ਜਦੋਂਕਿ 13 ਖ਼ਿਲਾਫ਼ ਸੀ. ਆਰ. ਪੀ. ਸੀ. ਦੀ ਧਾਰਾ 107/151 ਤਹਿਤ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਦੁਪਹਿਰ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਈ ਸੀ। ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਨੂੰ ਤਾਕਤ ਦੀ ਵਰਤੋਂ ਵੀ ਕਰਨੀ ਪਈ ਸੀ। ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਕੇ ਮੁੱਖ ਸੜਕ ’ਤੇ ਆਵਾਜਾਈ ਨੂੰ ਤੁਰੰਤ ਬਹਾਲ ਕੀਤਾ ਗਿਆ ਸੀ। ਝੜਪ ਦੌਰਾਨ ਕਈ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਜ਼ਖਮੀ ਵੀ ਹੋਏ ਸਨ, ਜਦੋਂਕਿ ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੂੰ ਵੀ ਸੱਟਾਂ ਲੱਗੀਆਂ ਸਨ। Strict police action against 37 protestors

read also : ਜਾਣੋਂ ਕਿਵੇਂ ਇਸ ਰੇਲਵੇ ਦੀ ਮਹਿਲਾ ਟਿਕਟ ਚੈਕਰ ਨੇ ਯਾਤਰੀਆਂ ਤੋਂ ਵਸੂਲਿਆ 1 ਕਰੋੜ ਰੁਪਏ ਜੁਰਮਾਨਾ?

[wpadcenter_ad id='4448' align='none']