Saturday, December 21, 2024

ਸੰਭਾਵੀ ਹੜ੍ਹਾਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ : ਧੀਮਾਨ

Date:

ਫਿਰੋਜ਼ਪੁਰ, 06 ਜੂਨ 2023:

          ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮਾਨਸੂਨ ਸੀਜ਼ਨ-2024 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ ਵੀ ਮੌਜੂਦ ਸਨ।

         ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਡਰੇਨੇਜ਼ ਅਤੇ ਸੀਵਰੇਜ਼ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।

          ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ। ਜਿਸ ਲਈ ਸਬੰਧਤ ਸਟਾਫ਼ ਦੀ ਡਿਊਟੀ ਲਗਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਦੌਰਾਨ ਜਿਥੇ ਡਾਕਟਰਾਂ ਦੀ ਡਿਊਟੀ ਲਗਾਈ ਜਾਵੇ, ਉਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੜ੍ਹਾਂ ਵਰਗੇ ਹਾਲਾਤ ਦੌਰਾਨ ਪਸ਼ੂ ਪਾਲਣ ਵਿਭਾਗ ਅਤੇ ਖੇਤੀਬਾੜੀ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਪਸ਼ੂਆਂ ਦੇ ਚਾਰੇ ਆਦਿ ਸਬੰਧੀ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਸਬੰਧੀ ਪੂਰੀ ਗੰਭੀਰਤਾ ਨਾਲ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਨਾਲ ਸਮੇਂ ਸਿਰ ਨਜਿੱਠਿਆ ਜਾ ਸਕੇ।

          ਮੀਟਿੰਗ ਵਿੱਚ ਡੀ.ਆਰ.ਓ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ, ਡੀ.ਡੀ.ਐਫ. ਸੋਰਭ ਕੁਮਾਰ ਸਮੇਤ ਫੌਜ, ਬੀ.ਐਸ.ਐਫ਼  ਅਤੇ ਹੋਰ  ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related