ਮੁੱਖ ਮੰਤਰੀ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

Date:

ਚੰਡੀਗੜ੍ਹ, 27 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ।Strong condemnation of Naxalite attacks
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਹਮਲੇ ਨੂੰ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਘਿਨਾਉਣੀ ਕਾਰਵਾਈ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਗੈਰ-ਮਨੁੱਖੀ ਅਤੇ ਵਹਿਸ਼ੀ ਕਾਰੇ ਦੀ ਸਾਰਿਆਂ ਨੂੰ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਨੀ ਚਾਹੀਦੀ ਹੈ। ਹਿੰਸਾ ਦੇ ਇਸ ਮੂਰਖਤਾ ਭਰੇ ਕਾਰੇ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ ਕੀਤੀ।Strong condemnation of Naxalite attacks
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਨਕਸਲੀ ਹਿੰਸਾ ਵਿੱਚ ਵਾਧਾ ਹੋਇਆ ਹੈ ਅਤੇ ਕਈ ਬੇਕਸੂਰਾਂ ਦੀ ਜਾਨ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਵਰਤਾਰਾ ਹੈ ਕਿ ਕਈ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਨਜਿੱਠਣ ‘ਚ ਲੱਗੇ ਹੋਏ ਸੁਰੱਖਿਆ ਬਲਾਂ ਨੂੰ ਅਕਸਰ ਨਕਸਲੀਆਂ ਦੀਆਂ ਕਾਰਵਾਈਆਂ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਦੇ ਕਿਸੇ ਵੀ ਯਤਨ ਵਿੱਚ ਪੂਰਾ ਸਹਿਯੋਗ ਦੇਵੇਗੀ।    Strong condemnation of Naxalite attacks

Share post:

Subscribe

spot_imgspot_img

Popular

More like this
Related

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ...

ਜ਼ਿਲ੍ਹੇ ਅੰਦਰ 51244 ਮੀਟਰਕ ਟਨ ਯੂਰੀਆ ਖਾਦ ਮੌਜੂਦ

ਮਾਨਸਾ, 20 ਦਸੰਬਰ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ...